Tuesday, April 28, 2026

ਗੁਰਦੁਆਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਵਿਖੇ ਸਜਾਏ ਸ਼ਾਮ ਦੇ ਅਖੰਡ ਕੀਰਤਨ ਸਮਾਗਮ

14 ਮਈ ਸ਼ਾਮ ਦੇ ਦੀਵਾਨ ਗੁਰਦੁਆਰਾ ਭਾਈ ਜੋਗਾ ਸਿੰਘ ਮੁਹੱਲਾ ਸ਼ੇਖਾਂ ਵਿਖੇ ਹੋਣਗੇ

ਹੁਸ਼ਿਆਰਪੁਰ, 13 ਮਈ (ਸਤਵਿੰਦਰ ਸਿੰਘ) – ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਰੋਜ਼ਾਨਾ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਸ.ਭਜਨ ਸਿੰਘ,ਬਲਵੰਤ ਕੌਰ ਵੱਲੋਂ ਗੁਰਦੂਆਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਵਿਸ਼ੇਸ਼ ਦੀਵਾਨ ਸਜਾਏ ਗਏ।ਇਸ ਮੌਕੇ ਭਾਈ ਪਰਮਜੀਤ ਸਿੰਘ ਜਲੰਧਰ, ਭਾਈ ਹਰਦੀਪ ਸਿੰਘ ਕੈਨੇਡਾ,ਭਾਈ ਹਰਪਾਲ ਸਿੰਘ,ਭਾਈ ਹਰਵਿੰਦਰ ਸਿੰਘ,ਭਾਈ ਬਲਵਿੰਦਰ ਸਿੰਘ,ਭਾਈ ਦਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਬੈਰਮਪੁਰ,ਮਾਸਟਰ ਸੁਖਦੇਵ ਸਿੰਘ ਬੈਰਮਪੁਰ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਮੰਚ ਸੰਚਾਲਨ ਸ. ਗੁਰਬਿੰਦਰ ਸਿੰਘ ਪਲਾਹਾ ਨੇ ਕੀਤਾ।ਇਸ ਮੌਕੇ ਸ਼੍ਰੀਮਾਨ ਮਹੰਤ ਪ੍ਰਿਤਪਾਲ ਸਿੰਘ ਸੇਵਾਪੰਥੀ ਮਿੱਠਾ ਟਿਵਾਣਾ ਨੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦੇ ਮੈਂਬਰ ਗੁਰਪ੍ਰੀਤ ਸਿੰਘ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਅਖੰਡ ਕੀਰਤਨ ਜਥਾ ਹੁਸ਼ਿਆਰਪੁਰ ਦੇ ਜਥੇਦਾਰ ਹਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ 14 ਮਈ ਸ਼ਾਮ ਦੇ ਦੀਵਾਨ ਸ.ਗੁਰਬਖਸ਼ ਸਿੰਘ,ਬੀਬੀ ਸੁਖਵਿੰਦਰ ਕੌਰ ਵੱਲੋਂ ਗੁਰਦੁਆਰਾ ਭਾਈ ਜੋਗਾ ਸਿੰਘ ਮੁਹੱਲਾ ਸ਼ੇਖਾਂ ਹੁਸ਼ਿਆਰਪੁਰ ਵਿਖੇ ਹੋਣਗੇ।
ਇਸ ਮੌਕੇ ਉਚੇਚੇ ਤੌਰ ‘ਤੇ ਜਥੇਦਾਰ ਹਰਜੀਤ ਸਿੰਘ,ਭਾਈ ਹਰਦੀਪ ਸਿੰਘ ਕੈਨੇਡਾ,ਭਾਈ ਹਰਪਾਲ ਸਿੰਘ,ਭਾਈ ਹਰਵਿੰਦਰ ਸਿੰਘ, ਅਵਤਾਰ ਸਿੰਘ ਗੋਕਲ ਨਗਰ,ਭਾਈ ਲਖਵੀਰ ਸਿੰਘ ਚੱਕਸਾਦੂ, ਭਾਈ ਬਲਵਿੰਦਰ ਸਿੰਘ ਬਿੱਲਾ,ਭਾਈ ਕੁਲਵੰਤ ਸਿੰਘ,ਪ੍ਰਿਤਪਾਲ ਸਿੰਘ ਸੇਠੀ,ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ,ਦਰਸ਼ਨ ਸਿੰਘ ਪਲਾਹਾ ਪ੍ਰਧਾਨ,ਨਿਰੰਜਣ ਸਿੰਘ,ਹਰਵਿੰਦਰ ਸਿੰਘ, ਡਾ.ਹਰਜਿੰਦਰ ਸਿੰਘ ਓਬਰਾਏ,ਬੀਬੀ ਨਰਵਿੰਦਰ ਕੌਰ,ਭਾਈ ਪ੍ਰਭਜੋਤ ਸਿੰਘ,ਬੀਬੀ ਕੁਲਵਿੰਦਰ ਕੌਰ ਪਰਮਾਰ,ਬੀਬੀ ਗੁਰਦੀਪ ਕੌਰ,ਜਸਵੰਤ ਕੌਰ,ਨਰਿੰਦਰ ਕੌਰ,ਭੁਪਿੰਦਰਪਾਲ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply