Wednesday, October 28, 2026

ਅੰਮ੍ਰਿਤਸਰ ਤੱਕ ਰਾਵੀ ਦਰਿਆ ਦੇ ਨੇੜੇ ਵਸੇ ਲੋਕ ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ-ਗਰੋਵਰ

ਪਠਾਨਕੋਟ, 13 ਮਈ (ਪ.ਪ) – ਸ਼੍ਰੀ ਅਨੁਰਾਗ ਗਰੋਵਰ ਕਾਰਜਕਾਰੀ ਇੰਜੀਨੀਅਰ ਪ੍ਰਾਜੈਕਟ ਅਤੇ ਆਰ.ਐਮ ਡਵੀਜ਼ਨ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਡੀ ਟਾਊਨਸ਼ਿੱਪ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਡੈਮ ਅਥਾਰਟੀ ਨੇ ਫੈਸਲਾ ਕੀਤਾ ਹੈ ਕਿ ਪਾਵਰ ਹਾਊਸ ਤੋਂ ਵੱਧ ਤੋਂ ਵੱਧ ਬਿਜਲੀ ਪੈਦਾ ਕੀਤੀ ਜਾਵੇ। ਇਸ ਲਈ ਰਣਜੀਤ ਸਗਾਰ ਡੈਮ ਤੋਂ ਪਾਵਰ ਹਾਊਸ ਰਾਹੀਂ 15500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨੇ ਰਣਜੀਤ ਸਾਗਰ ਡੈਮ ਤੋਂ ਡਾਊਨਸਟਰੀਮ ਅੰਮ੍ਰਿਤਸਰ ਤੱਕ ਰਾਵੀ ਦਰਿਆ ਦੇ ਨੇੜੇ ਵਸੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਵੀ ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਛੱਡੇ ਜਾ ਰਹੇ ਪਾਣੀ ਨਾਲ ਲੋਕਾਂ ਦਾ ਕੋਈ ਨੁਕਸਾਨ ਨਾ ਹੋਵੇ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …

Leave a Reply