
ਪਠਾਨਕੋਟ, 13 ਮਈ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸ਼ੁਰੂ ਕੀਤੀ ਗਈ ਭੌ ਪਰਖ ਮੁਹਿੰਮ ਦਾ ਉਦਘਾਟਨ ਅੱਜ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਮਿੱਟੀ ਦੇ ਸੈਂਪਲ ਲੈਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਡਾ. ਸੰਦੀਪ ਸਿੰਘ, ਡਾ. ਰੀਨੂੰ ਵਿਰਦੀ, ਡਾ. ਅਮਿਤ ਕੋਲ, ਡਾ. ਜਗਦੀਪ ਸਿੰਘ, ਡਾ. ਹਰਪ੍ਰੀਤ ਸਿੰਘ (ਸਾਰੇ ਖੇਤੀਬਾੜੀ ਵਿਕਾਸ ਅਫ਼ਸਰ) ਅਤੇ ਅਗਾਂਹ ਵਧੂ ਕਿਸਾਨ ਹਾਜਰ ਸਨ।
ਮੁੱਖ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਭਾਗ ਦੇ ਮਹਿਰਾਂ ਦੀ ਟੀਮ ਵੱਲੋਂ ਮਿੱਟੀ ਦੇ ਸੈਂਪਲ ਲੈਣ ਦੀ ਵਿੱਧੀ ਬਾਰੇ ਜਿਮੀਦਾਰਾਂ ਨੂੰ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਾਇਲ ਹੈਲਥ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਅਪੀਲ ਕੀਤੀ ਕਿ ਉਹ ਖਾਦਾਂ ਦੀ ਵਰਤੋਂ ਮਿੱਟੀ ਪਰਖ ਆਧਾਰਤ ‘ਤੇ ਹੀ ਕਰਨ ਅਤੇ ਰਸਾਇਨਿਕ ਖਾਦਾਂ ਦੀ ਵਰਤੋਂ ਘੱਟ ਕਰਨ ਲਈ ਹਰੀ ਖਾਦ, ਰੂੜੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ, ਭੌਂ ਪਰਖ ਅਫ਼ਸਰ ਨੇ ਖੇਤ ਵਿੱਚੋਂ ਮਿੱਟੀ ਦੇ ਸੈਂਪਲ ਲੈਣ ਦੇ ਤਰੀਕੇ ਬਾਰੇ ਦੱਸਿਆ ਅਤੇ ਕਿਸਾਨਾਂ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਪਰਖ ਜ਼ਰੂਰ ਕਰਵਾਉਣ ਅਤੇ ਸਾਇਲ ਹੈਲਥ ਕਾਰਡ ਬਣਾਉਣ।
Punjab Post Daily Online Newspaper & Print Media