Sunday, September 27, 2026

ਵੈਸਟ ਬੰਗਾਲ ਦੇ ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਚੜ੍ਹਾਈ

PPN1305201517

ਅੰਮ੍ਰਿਤਸਰ, 13 ਮਈ (ਗੁਰਪ੍ਰੀਤ ਸਿੰਘ) – ਵੈਸਟ ਬੰਗਾਲ ਦੇ ਸ: ਸੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰਸਦ ਦੀ ਸੇਵਾ ਕਰਵਾਈ। ਉਨ੍ਹਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਵਿੱਚ ਸੇਵਾ ਲੈ ਕੇ ਆਏ ਬੀਬੀ ਸਤਨਾਮ ਕੌਰ ਨੇ ਦੱਸਿਆ ਕਿ ਸ: ਸੁਰਜੀਤ ਸਿੰਘ ਗੁਰੂ ਘਰ ਦੇ ਸ਼ਰਧਾਲੂ ਸਿੱਖ ਨੇ ਤੇ ਉੇਹ ਸਮੇਂ-ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ੀਆਂ ਖੁਸ਼ੀਆਂ ਵਿਚੋਂ ਗੁਰੂ ਘਰ ਲਈ ਸੇਵਾ ਭੇਜਦੇ ਰਹਿੰਦੇ ਹਨ। ਬੀਬੀ ਸਤਨਾਮ ਕੌਰ ਤੇ ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਆਏ ਸ: ਸੰਦੀਪ ਸਿੰਘ ਤੇ ਸ: ਜੈਮਲ ਸਿੰਘ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਜੀ ਸਹਾਇਕ ਸ: ਸਤਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ ਅਤੇ ਵਧੀਕ ਮੈਨੇਜਰ ਸ: ਜਤਿੰਦਰ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply