ਬਟਾਲਾ, 14 ਮਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਐਚ.ਆਰ.ਡੀ ਅਤੇ ਸੀ.ਪੀ, ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਇੰਦਰਬੀਰ ਸਿੰਘ ਐਸ.ਐਸ.ਪੀ ਬਟਾਲਾ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰੀਸ਼ਰਨ ਡੀ.ਐਸ.ਪੀ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਟਾਲਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਾਂਝ ਕੇਂਦਰ ਬਟਾਲਾ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਕਮੇਟੀ ਮੈਂਬਰ ਸ੍ਰੀ ਕੁਲਦੀਪ ਸ਼ਰਮਾਂ, ਸ੍ਰੀ ਜਤਿੰਦਰ ਸਿੰਘ ਮੱਕੜ, ਸ੍ਰੀ ਰਤਨ ਲਾਲ, ਸ੍ਰੀ ਸੁਖਦੇਵ ਸਿੰਘ ਧਾਲੀਵਾਲ, ਪ੍ਰਿੰਸੀਪਲ ਇੰਦਰਜੀਤ ਕੌਰ ਵਾਲੀਆ, ਸਕੂਲ ਦੇ ਅਧਿਆਪਕ ਅਤੇ 100-110 ਦੇ ਕਰੀਬ ਸਕੂਲ ਦੀਆਂ ਵਿਦਿਆਰਥਣਾਂ ਹਾਜ਼ਰ ਸਨ। ਸੈਮੀਨਾਰ ਦੌਰਾਨ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ 27 ਸੇਵਾਵਾਂ ਦੇ ਪ੍ਰਚਾਰ/ਪ੍ਰਸਾਰ, ਟ੍ਰੈਫਿਕ ਨਿਯਮਾਂ ਸਬੰਧੀ, ਨਸ਼ਾ ਰੋਕਣ ਲਈ ਅਤੇ ਔਰਤਾਂ ਵਿਰੁੱਧ ਹੋ ਰਹੇ ਜੁਰਮਾਂ ਨੂੰ ਰੋਕਣ ਸਬੰਧੀ ਹੋਈਆਂ ਕਾਨੂੰਨੀ ਸੋਧਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਗਈ। ਇਸ ਤੋਂ ਇਲਾਵਾ ਸ੍ਰੀ ਹਰੀਸ਼ਰਨ ਡੀ.ਐਸ.ਪੀ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਟਾਲਾ ਜੀ ਨੇ ਦੱਸਿਆ ਕਿ ਪੁਲਿਸ ਸਾਂਝ ਕੇਂਦਰਾਂ ਤੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਸਮਾਂ ਸੀਮਾਂ ਅਤੇ ਫੀਸ ਨਿਰਧਾਰਤ ਹੈ। ਜੇਕਰ ਕੋਈ ਪੁਲਿਸ ਕਰਮਚਾਰੀ ਇਹਨਾਂ ਸੇਵਾਵਾਂ ਬਦਲੇ ਨਿਰਧਾਰਤ ਕੀਤੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ। ਉਸ ਕ੍ਰਮਚਾਰੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਸਾਂਝ ਕੇਂਦਰਾਂ ਤੋਂ ਦਿੱਤੀਆ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media