Friday, July 4, 2025
Breaking News

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬੱਚਿਆਂ ‘ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਬਟਾਲਾ, 14 ਮਈ (ਨਰਿੰਦਰ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਸ਼ੁਰੂ ਕੀਤੀ ਗਈ ਹੈ। ਇਸ ਚਾਈਲਡ ਹੈਲਪ ਲਾਈਨ ਉੱਪਰ ਜੇਕਰ ਬੱਚਿਆਂ ਦੇ ਰਿਸ਼ਤੇਦਾਰਾਂ ਨੂੰ ਵੀ ਕੋਈ ਪਰੇਸ਼ਨੀ ਹੋਵੇ ਤਾਂ ਉਹ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਾਬ ਸ਼ੌਕਤ ਅਹਿਮਦ ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ‘ਤੇ ਇਹ ਸਹੂਲਤ 24 ਘੰਟੇ ਉਪਲੱਬਧ ਹੈ ਅਤੇ ਇਹ ਸਹਾਇਤਾ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਵਾਂ ਵਿਚ ਦਿੱਤੀ ਜਾ ਰਹੀ ਹੈ। ਐੱਸ.ਡੀ.ਐੱਮ. ਸ਼ੌਕਤ ਨੇ ਅੱਗੇ ਦੱਸਿਆ ਕਿ ਇਹ ਹੈਲਪ ਲਾਈਨ ਬਾਲ ਮਜ਼ਦੂਰੀ ਕਰਦੇ ਬੱਚਿਆਂ, ਬੇਸਹਾਰਾ ਬੱਚਿਆਂ, ਘਰੋਂ ਕੱਢੇ ਬੱਚਿਆਂ, ਵੱਖ-ਵੱਖ ਜੁਲਮਾਂ ਦੇ ਸ਼ਿਕਾਰ ਬੱਚਿਆਂ, ਮਾਨਸਿਕ ਤੇ ਸਰੀਰਕ ਤੌਰ ‘ਤੇ ਬਿਮਾਰ ਬੱਚਿਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚਾਈਲਡ ਹੈਲਪ ਲਾਈਨ ਉੱਪਰ ਕਿਸੇ ਵੀ ਸਥਾਨ ਤੋਂ ਕਿਸੇ ਵੀ ਸਮੇਂ ਮੁਫਤ ਫੋਨ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ ਚਾਈਲਡ ਲਾਈਨ ਵੱਲੋਂ ਬੱਚਿਆਂ ਨਾਲ ਸਬੰਧਤ ਸਲਾਹ ਮਸ਼ਵਰਾ, ਬੱਚਿਆਂ ਦੇ ਰਹਿਣ ਦੀ ਸੁਵਿਧਾ, ਅੱਤਿਆਚਾਰਾਂ ਤੋਂ ਸੁਰੱਖਿਆ, ਡਾਕਟਰੀ ਸਹਾਇਤਾ, ਵਜ਼ੀਫਾ, ਕਾਨੂੰਨੀ ਸਹਾਇਤਾ, ਰਿਹਾਇਸ਼ ਦੀ ਸਹੂਲਤ ਅਤੇ ਗੁਆਚੇ ਬੱਚੇ ਨੂੰ ਲੱਭਣ ਤੇ ਉਸਨੂੰ ਘਰ ਵਾਪਸ ਪਹੁੰਚਾਉਣ ਦੀ ਸੇਵਾ ਵੀ ਦਿੱਤੀ ਜਾਂਦੀ ਹੈ। ਜਨਾਬ ਸ਼ੌਕਤ ਅਹਿਮਦ ਨੇ ਅੱਗੇ ਦੱਸਿਆ ਕਿ ਇਹ ਚਾਈਲਡ ਹੈਲਪ ਲਾਈਨ ਰਾਸ਼ਟਰ ਪੱਧਰ ‘ਤੇ ਚੱਲ ਰਹੀ ਹੈ ਅਤੇ ਬੱਚਿਆਂ ‘ਤੇ ਜੁਲਮਾਂ ਨੂੰ ਰੋਕਣ ਲਈ ਇਹ ਹੈਲਪ ਲਾਈਨ ਬਹੁਤ ਸਹਾਈ ਹੋ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕਿਸੇ ਬੱਚੇ ਨਾਲ ਜੁਲਮ ਹੋ ਰਹੇ ਹੋਣ ਜਾਂ ਖੁਦ ਬੱਚੇ ਇਸ ਗੱਲ ਦੀ ਸਮਝ ਰੱਖਦੇ ਹੋਣ ਤਾਂ ਉਹ 1098 ਨੰਬਰ ਡਾਈਲ ਕਰਕੇ ਆਪਣੀ ਮੁਸ਼ਕਲ ਜਾਂ ਸ਼ਿਕਾਇਤ ਦਰਜ ਕਰਾ ਸਕਦੇ ਹਨ, ਜਿਸ ਉਪਰ ਫੌਰੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply