Sunday, March 22, 2026

ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਅਖੰਡ ਕੀਰਤਨ ਸਮਾਗਮ

15 ਮਈ ਦੇ ਕੀਰਤਨ ਸਮਾਗਮ ਸ. ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਭਗਤ ਸਿੰਘ ਨਗਰ

PPN1405201510

ਹੁਸ਼ਿਆਰਪੁਰ, 15 ਮਈ (ਸਤਵਿੰਦਰ ਸਿੰਘ) – ਅਖੰਡ ਕੀਰਤਨੀ ਜਥਾ ਹੁਸ਼ਿਆਰਪੁਰ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸੰਬੰਧੀ ਸ਼ਾਮ ਦੇ ਅਖੰਡ ਕੀਰਤਨ ਸਮਾਗਮਾਂ ਦੀ ਲੜੀ ਅਧੀਨ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਸ.ਬਲਦੇਵ ਸਿੰਘ ਗੁਰੂ ਨਾਨਕ ਬੇਕਰੀ ਵੱਲੋਂ ਸਿਵਲ ਲਾਈਨਜ਼ ਹੁਸ਼ਿਆਰਪੁਰ ਵਿਖੇ ਨਗਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅਖੰਡ ਕੀਰਤਨ ਸਮਾਗਮ ਸਜਾਏ ਗਏ।ਇਸ ਮੌਕੇ ਭਾਈ ਕੁਲਦੀਪ ਸਿੰਘ ਫਗਵਾੜਾ,ਭਾਈ ਦਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਬਿੱਲਾ,ਭਾਈ ਰਮਨਦੀਪ ਸਿੰਘ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਮੰਚ ਸੰਚਾਲਨ ਸ. ਗੁਰਬਿੰਦਰ ਸਿੰਘ ਪਲਾਹਾ ਨੇ ਕੀਤਾ ਅਤੇ ਸਮਾਗਮ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦੇ ਮੁਖੀ ਬਲਦੇਵ ਸਿੰਘ ਨੂੰ ਸਿਰੋਪਾਓ ਦਿੱਤੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਹਰਜੀਤ ਸਿੰਘ, ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਪ੍ਰਿਤਪਾਲ ਸਿੰਘ ਸੇਠੀ, ਬੀਬੀ ਨਰਵਿੰਦਰ ਕੌਰ,ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਨਿਰੰਜਣ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ ਸੇਠੀ, ਭਾਈ ਸੁਰਿੰਦਰ ਸਿੰਘ ਬੈਰਮਪੁਰ ਮਾਸਟਰ ਸੁਖਦੇਵ ਸਿੰਘ ਬੈਰਮਪੁਰ, ਭਾਈ ਕਮਲਜੀਤ ਸਿੰਘ ਦੇਸੀ ਘਿਓ, ਅਵਤਾਰ ਸਿੰਘ ਗੋਕਲ ਨਗਰ, ਕੁਲਵੰਤ ਸਿੰਘ ਬਿੱਟੂ, ਜਗਜੀਤ ਸਿੰਘ ਸੇਠੀ, ਹਰਚੰਦ ਸਿੰਘ, ਭਾਈ ਲਖਵੀਰ ਸਿੰਘ ਚੱਕਸਾਦੂ, ਭਾਈ ਬਲਦੇਵ ਸਿੰਘ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਹਰਦੀਪ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ।
ਜਥੇਦਾਰ ਹਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ 15 ਮਈ ਨੂੰ ਸ਼ਾਮ ਦੇ ਆਖੰਡ ਕੀਰਤਨ ਸਮਾਗਮਬਬਿੀ ਮਹਿੰਦਰ ਕੌਰ, ਸ. ਜਤਿੰਦਰ ਸਿੰਘ ਲਾਲੀ ਬਾਜਵਾ ਦੇ ਗ੍ਰਹਿ ਭਗਤ ਸਿੰਘ ਨਗਰ ਪੈਟਰੋਲ ਪੰਪ ਰਹੀਮਪੁਰ ਰੋਡ ਹੁਸ਼ਿਆਰਪੁਰ ਵਿਖੇ ਹੋਣਗੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply