Sunday, March 22, 2026

ਜ਼ਿਲ੍ਹਾ ਪਠਾਨਕੋਟ ਅੰਦਰ ਹੜ੍ਹ ਰੋਕੂ ਕੰਮਾਂ ਤੇ 2.95 ਕਰੋੜ ਖਰਚ ਕੀਤੇ ਜਾਣਗੇ ਡੀ.ਸੀ ਸੁਖਵਿੰਦਰ ਸਿੰਘ

PPN1405201514

ਪਠਾਨਕੋਟ, 14 ਮਈ, (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਹੜ੍ਹ ਰੋਕੂ ਕੰਮਾਂ ਤੇ 2.95 ਕਰੋੜ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸz. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਅਤੇ ਸੁਰੱਖਿਆ ਕੰਮਾਂ ਸਬੰਧੀ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ , ਰਾਕੇਸ਼ ਕੁਮਾਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਗੁਰਨਾਮ ਸਿੰਘ ਰਾਏਪੁਰੀ ਜ਼ਿਲ੍ਹਾ ਮਾਲ ਅਫ਼ਸਰ, ਡਾ. ਅਨਿਲ ਮਹਿਦਰਾ ਸਿਵਲ ਸਰਜਨ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼, ਰਘਬੀਰ ਸਿੰਘ ਐਕਸੀਅਨ ਡਰੇਨਜ਼, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਸਤੀਸ਼ ਸੈਣੀ ਐਮ.ਈ., ਯਸ਼ਪਾਲ ਸ਼ਰਮਾ ਤਹਿਸੀਲਦਾਰ, ਰਾਕੇਸ਼ ਪੁੰਜ ਐਸ.ਡੀ.ਓ., ਸੁਖਦੇਵ ਰਾਜ ਬੀ.ਡੀ.ਪੀ.ਓ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰਕੇ ਰੱਖਣ ਤਾਂ ਜੋ ਲੋੜ ਪੈਣ ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਡਨੇਰਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਰੋਕੂ ਕੰਮਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਰਾਵੀ, ਉਝ ਅਤੇ ਚੱਕੀ ਦਰਿਆਵਾਂ ਉੱਪਰ ਜਿੱਥੇ ਹੜ੍ਹ ਰੋਕੂ ਕੰਮ ਹੋਣ ਵਾਲੇ ਹਨ ਨੂੰ ਤੁਰੰਤ ਕਰਵਾਉਣ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਸਬੰਧੀ ਅਗੇਤੀ ਸੂਚਨਾ ਦੇਣ ਲਈ ਜ਼ਿਲ੍ਹੇ ਅੰਦਰ ਤਿੰਨ ਕੰਟਰੌਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ ਜੋ ਇੱਕ ਜੁਲਾਈ ਤੋਂ 30 ਸਤੰਬਰ, 2015 ਤੱਕ 24 ਘੰਟੇ ਕੰਮ ਕਰਨਗੇ। ਉਨ੍ਹਾਂ ਨੇ ਡਨੇਰਜ਼ ਅਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਧੁੱਸੀ ਬੰਨ੍ਹਾਂ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਕਰਮਚਾਰੀਆਂ ਦੀਆਂ ਡਿਊਟੀਆਂ ਪਹਿਲਾਂ ਤੋਂ ਹੀ ਲਗਾ ਦਿੱਤੀਆਂ ਜਾਣ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਝ ਦਰਿਆ ਨੇੜੇ ਬਰਸਾਤਾਂ ਦੌਰਾਨ ਇੱਕ ਪੱਕੀ ਪੋਸਟ ਬਣਾਉਣ ਤਾਂ ਜੋ ਹੜ੍ਹਾਂ ਸਬੰਧੀ ਤੁਰੰਤ ਸੂਚਨ ਮਿਲ ਸਕੇ। ਉਨ੍ਹਾਂ ਨੇ ਨਗਰ ਨਿਗਮ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰੀ ਖੇਤਰਾਂ ਵਿੱਚ ਸੰਭਾਵੀ ਹੜ੍ਹਾਂ /ਬਰਸਾਤ ਦੇ ਜਮ੍ਹਾਂ ਹੋਏ ਪਾਣੀ ਨੂੰ ਡਰੇਨ ਆਉਟ ਕਰਨ ਲਈ ਪੰਪ ਤਿਆਰ ਰੱਖਣ ਅਤੇ ਨਿਕਾਸੀ ਨਾਲਿਆਂ ਦੀ ਸਫਾਈ ਨੂੰ ਯਕੀਨੀ ਬਣਾਇਆਂ ਜਾਵੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਸ਼ੂਆਂ ਨੂੰ ਟੀਕੇ ਲਗਾਉਣ ਅਤੇ ਚਾਰੇ ਦਾ ਅਗੇਤਾ ਪ੍ਰਬੰਧ ਕਰਨ। ਉਨ੍ਹਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਵਿਤ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ ਵੱਖ ਡਾਕਟਰਾਂ ਦੀਆਂ ਟੀਮਾਂ ਗਠਿਤ ਕਰਨ ਅਤੇ ਦਵਾਈਆਂ ਆਦਿ ਦਾ ਅਗੇਤੇ ਪ੍ਰਬੰਧ ਕਰਨ। ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੌਲਰ ਨੂੰ ਕਿਹਾ ਕਿ ਸੰਭਾਵੀ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਖਾਣ ਪੀਣ ਦੀਆਂ ਵਸਤਾਂ ਦਾ ਪਹਿਲਾਂ ਹੀ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਤੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਲਈ ਸੁਰੱਖਿਅਤ ਥਾਵਾਂ ਦੀ ਸ਼ਨਾਖਤ ਕਰਨ ਤਾਂ ਜੋ ਲੋੜ ਪੈਣ ਤੇ ਪ੍ਰਭਾਵਿਤ ਲੋਕਾਂ ਨੂੰ ਟਰਾਂਸਪੋਰਟ ਰਾਹੀਂ ਸ਼ਨਾਖਤ ਕੀਤੀਆਂ ਗਈਆਂ ਸੁਰੱਖਿਆਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਦਾ ਪ੍ਰਬੰਧ ਜੀ.ਐਮ. ਪੰਜਾਬ ਰੋਡਵੇਜ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪਠਾਨਕੋਟ ਵੱਲੋਂ ਕੀਤਾ ਜਾਵੇਗਾ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply