Saturday, March 21, 2026

ਛੋਟਾ ਘਲੂਘਾਰਾ ਦਿਵਸ ਮੌਕੇ ਗੁ: ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ 17 ਮਈ ਨੂੰ

ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ) – ਸਿੱਖ ਇਤਿਹਾਸ ਵਿੱਚ ਅਠਾਰ੍ਹਵੀਂ ਸਦੀ, ਸ਼ਹੀਦੀ ਸ਼ਤਾਬਦੀ ਵਜੋਂ ਯਾਦ ਕੀਤੀ ਜਾਂਦੀ ਹੈ। ਇਸ ਸਦੀ ਵਿੱਚ ਸਿੱਖਾਂ ਦੀ ਹੋਂਦ ਨੂੰ ਖਤਮ ਕਰਨ ਅਤੇ ਉਨ੍ਹਾਂ ਦਾ ਖੁਰਾ ਖੋਜ ਤਕ ਮਿਟਾ ਦੇਣ ਲਈ ਦੇਸ਼ ਦੇ ਜ਼ਾਲਮ ਹਾਕਮਾਂ ਅਤੇ ਵਿਦੇਸ਼ੀ ਹਮਲਾਵਰਾਂ ਵਲੋਂ ਲਗਾਤਾਰ ਸਿੱਖਾਂ ਵਿਰੁਧ ਸ਼ਿਕਾਰ ਮੁਹਿੰਮਾਂ ਚਲਾਈਆਂ ਗਈਆਂ, ਉਨ੍ਹਾਂ ਦੇ ਸਿਰਾਂ ਦੇ ਮੁਲ ਮੁਕਰੱਰ ਕੀਤੇ ਗਏ। ਇਸੇ ਸਦੀ ਵਿੱਚ ਕਈ ਘਲੂਘਾਰੇ ਵਾਪਰੇ, ਜਿਨ੍ਹਾਂ ਵਿੱਚ ਹਜ਼ਾਰਾਂ ਸਿੱਖ, ਜਵਾਨ, ਬੀਬੀਆਂ, ਬੱਚੇ ਅਤੇ ਬਜ਼ੁਰਗ ਸ਼ਹੀਦ ਹੋਏ। ਇਸ ਦੇ ਬਾਵਜੂਦ ਜ਼ਾਲਮ ਸਿੱਖਾਂ ਨੁੰ ਖਤਮ ਕਰਨ ਦੇ ਆਪਣੇ ਉਦੇਸ਼ ਵਿੱਚ ਸਫਲ ਨਾ ਸਕੇ। ਅਜਿਹੇ ਹਰ ਸਾਕੇ ਤੋਂ ਬਾਅਦ ਸਿੱਖ ਮੁੜ ਨਵੇਂ ਜੋਸ਼ ਵਿੱਚ ਉਭਰ, ਚੜ੍ਹਦੀ ਕਲਾ ਵਿੱਚ ਆ ਮੈਦਾਨ ਵਿੱਚ ਨਿਤਰਦੇ ਰਹੇ। ਅਜਿਹੇ ਹੀ ਸਮੇਂ ਦੌਰਾਨ ਵਾਪਰੇ ਛੋਟੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ 17 ਮਈ ਸ਼ਾਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

           ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਕੀਰਤਨ ਸਮਾਗਮ ਦੀ ਅਰੰਭਤਾ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਦੇ ਕੀਰਤਨੀ ਜੱਥੇ ਦੇ ਕੀਰਤਨ ਰਾਹੀਂ ਹੋਵੇਗੀ। ਉਪਰੰਤ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਗੁਰਨਾਮ ਸਿੰਘ ਦੇ ਜੱਥੇ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply