Wednesday, March 25, 2026

ਸ਼ਹੀਦ ਭਗਤ ਸਿੰਘ ਸੀ: ਸੈਕੰ: ਸਕੂਲ ਪੱਟੀ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

PPN1505201511

ਪੱਟੀ, 14 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਸਕੂਲ ਸਿਖਿੱਆ ਬੋਰਡ ਮੁਹਾਲੀ ਦੁਆਰਾ ਐਲਾਨੇ ਗਏ 12ਵੀਂ ਦੇ ਨਤੀਜੇ ਵਿੱਚ ਸ਼ਹੀਦ ਭਗਤ ਸਿੰਘ ਸੀ: ਸੈਕੰ: ਸਕੂਲ ਪੱਟੀ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪ੍ਰੀਖਿਆ ਵਿੱਚ ਸਾਇੰਸ, ਆਰਟਸ ਅਤੇ ਕਾਮਰਸ ਦੇ ਕੁੱਲ 167 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਪਹਿਲ਼ੀ ਡਵੀਜਨ ਵਿੱਚ ਪਾਸ ਹੋਏ।ਆਰਟਸ ਗਰੁੱਪ ਵਿੱਚ ਕਰਿਤੀ 425/450, ਸਾਇੰਸ ਗਰੁੱਪ ਵਿੱਚ ਪਲਕ ਅਤੇ ਨਿਖਿਲ ਚੌਧਰੀ 422/450, ਕਾਮਰਸ ਵਿੱਚ ਅਕਸ਼ਿਤ ਜੈਨ 411/450 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲੇ ਸਥਾਨ ਤੇ ਰਹੇ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਰਿਦੁਲਾ ਭਾਰਦਵਾਜ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜੇਸ਼ ਭਾਰਦਵਾਜ ਅਤੇ ਚੇਅਰਮੈਨ ਸ਼੍ਰੀ ਰਾਮ ਇਕਬਾਲ ਸ਼ਰਮਾ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply