Wednesday, July 16, 2025
Breaking News

ਅਨਿਲ ਜੋਸ਼ੀ ਵੱਲੋਂ ਸਵੱਛ ਭਾਰਤ ਮਿਸ਼ਨ ਨੂੰ ਸਫਲ ਕਰਨ ਲਈ ਲੋਕ ਲਹਿਰ ਖੜ੍ਹੀ ਦਾ ਸੱਦਾ

ਖੁੱਲ੍ਹੇ ਵਿੱਚ ਲੱਗਦੇ ਲੰਗਰਾਂ ਲਈ ਵੱਡੇ ਕੂੜੇਦਾਨ ਮੁਹੱਈਆ ਕਰਵਾਏ ਜਾਣਗੇ

ਘੱਟ ਊਰਜਾ ਵਾਲੀਆਂ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਨੂੰ ਲਾਗੂ ਕੀਤਾ ਜਾਵੇਗਾ

Anil Joshi Pic 1ਚੰਡੀਗੜ੍ਹ, 17 ਮਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀਆਂ ਨੂੰ ਚੌਗਿਰਦੇ ਦੀ ਸਫਾਈ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਦਿਆਂ ਇਸ ਦੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ। ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਇਕ ਸਾਲ ਪੂਰੇ ਹੋਣ ‘ਤੇ ਕੇਂਦਰ ਸਰਕਾਰ ਨੂੰ ਵਧਾਈ ਦਿੰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਜਿੱਥੇ ਕਈ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਹੋਈ ਉਥੇ ਦੇਸ਼ ਨੂੰ ਸੁੰਦਰ ਬਣਾਉਣ ਲਈ ਵੱਕਾਰੀ ‘ਸਵੱਛ ਭਾਰਤ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ।
ਸ੍ਰੀ ਜੋਸ਼ੀ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸੁਫਨੇ ਨੂੰ ਸਾਕਾਰ ਕਰਨ ਲਈ ਆਮ ਲੋਕਾਂ ਦੀ ਸ਼ਮੂਲੀਅਤ ਬਹੁਤ ਲਾਜ਼ਮੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹ ਨਿਰਦੇਸ਼ ਦਿੱਤੇ ਕਿ ਇਸ ਮਿਸ਼ਨ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਦੀ ਵੈਬਸਾਈਟ ਉਪਰ ਹਰ ਜਾਣਕਾਰੀ ਅਪਲੋਡ ਕੀਤੀ ਜਾਵੇ। ਉਨ੍ਹਾਂ ਉਦਯੋਗ ਘਰਾਣਿਆਂ ਨੂੰ ਵੀ ਸੱਦਾ ਦਿੰਦਿਆਂ ਇਸ ਮੁਹਿੰਮ ਨਾਲ ਜੁੜਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਮੁਹਾਲੀ ਵਿਖੇ ਜਨਤਕ ਪਾਖਾਨਿਆਂ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਵੱਛ ਭਾਰਤ ਮਿਸ਼ਨ ਨਾਲ ਜੋੜਨ ਲਈ ਕਾਰਪੋਰੇਟ ਘਰਾਣਿਆਂ ਨਾਲ ਤਾਲਮੇਲ ਕਾਇਮ ਕਰਨ ਲਈ ਕਿਹਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਕਿਸੇ ਮੁਹਿੰਮ ਦੀ ਸਫਲਤਾ ਲਈ ਲੋਕਾਂ ਦੀ ਹਿੱਸੇਦਾਰੀ ਸਭ ਤੋਂ ਅਹਿਮ ਹੈ। ਇਸੇ ਲਈ ਇਸ ਦੀ ਸਫਲਤਾ ਲਈ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਨ੍ਹਾਂ ਜਨਤਕ ਥਾਵਾਂ ‘ਤੇ ਖੁੱਲ੍ਹੇ ਵਿੱਚ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਫ ਸਫਾਈ ਦੇ ਸੁਚੱਜੇ ਪ੍ਰਬੰਧਾਂ ਲਈ ਵਿਭਾਗ ਨਾਲ ਤਾਲਮੇਲ ਰੱਖਣ। ਉਨ੍ਹਾਂ ਵਿਭਾਗ ਨੂੰ ਵੀ ਆਦੇਸ਼ ਦਿੱਤੇ ਹਨ ਕਿ ਲੰਗਰ ਵਾਲੀਆਂ ਥਾਵਾਂ ਲਈ ਵੱਡੇ ਕੂੜੇਦਾਨ (ਡੰਪਰ) ਮੁਹੱਈਆ ਕਰਵਾਏ ਜਾਣ ਤਾਂ ਜੋ ਸੜਕਾਂ ਉਪਰ ਵਰਤੀਆਂ ਪਲੇਟਾਂ ਆਦਿ ਨਾ ਖਿੰਡਣ। ਡੰਪਰਾਂ ਨੂੰ ਬਹੁਤ ਥੋੜੀ ਕੀਮਤ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਿਭਾਗ ਦੇ ਸਕੱਤਰ ਸ੍ਰੀ ਅਸ਼ੋਕ ਗੁਪਤਾ ਨੂੰ ਕਿਹਾ ਕਿ ਪੌਲੀਥੀਨ ਦੇ ਕੂੜਾ ਕਰਕੱਟ ਨੂੰ ਰੋਕਣ ਲਈ ਨੀਤੀ ਬਣਾ ਕੇ ਲਾਗੂ ਕੀਤਾ ਜਾਵੇ।
ਊਰਜਾ ਦੀ ਬੱਚਤ ਵਾਲੀਆਂ ਸਟਰੀਟ ਲਾਈਟਾਂ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਬੀਤੇ ਸਾਲ ਗੁਜਰਾਤ ਦੇ ਵਡੋਦਰਾ ਸ਼ਹਿਰ ਵਿੱਚ ‘ਮਿਉਂਸਪਾਲਿਕਾ-2014’ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਸ ਦੌਰੇ ਦੌਰਾਨ ਹਾਸਲ ਕੀਤੀ ਜਾਣਕਾਰੀ ਦਾ ਫਾਇਦਾ ਉਠਾਉਾਂਦੇ ੋਏ ਵਡੋਦਰਾ ਨਗਰ ਨਿਗਮ ਵੱਲੋਂ ਵਰਤੀਆਂ ਜਾ ਰਹੀਆਂ ਸਟਰੀਟ ਲਾਈਟਾਂ ਦੇ ਪ੍ਰਾਜੈਕਟ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਯੋਜਨਾ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਵਡੋਦਰਾ ਜਿਸ ਨੇ ਊਰਜਾ ਦੀ ਘੱਟ ਖਪਤ ਲਈ 4 ਕੌਮੀ ਐਵਾਰਡ ਜਿੱਤੇ ਹਨ, ਦੀ ਟੀਮ ਜਲਦ ਪੰਜਾਬ ਦਾ ਦੌਰਾ ਕਰੇਗੀ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਇੰਜਨੀਅਰਾਂ ਨੂੰ ਵਰਕਸ਼ਾਪ ਦੌਰਾਨ ਸਿਖਲਾਈ ਦਿੱਤੀ ਜਾਵੇਗੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply