Saturday, March 28, 2026

 ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

PPN1705201515 PPN1705201516

ਡੇਰਾ ਬਾਬਾ ਨਾਨਕ, 17 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਲੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਸਮੂੰਹ ਪੰਥ ਦਰਦੀਆਂ ਨੂੰ ਇੱਕ ਜੁੱਟ ਹੋ ਕੇ ਕੌਮ ਦੀ ਵੱਖਰੀ ਹੋਂਦ ਹਸਤੀ ਬਹਾਲ ਕਰਨ ਦਾ ਸੱਦਾ ਦਿੱਤਾ ਅਤੇ ਪ੍ਰੀਵਾਰਕ ਅਤੇ ਸਮਾਜਿਕ ਜਿੰਮੇਵਾਰੀ ਦੀ ਦਸਤਾਰ ਬਾਪੂ ਤਰਲੋਕ ਸਿੰਘ ਦੇ ਸਪੁੱਤਰ ਸ੍ਰ ਗੁਰਨਾਮ ਸਿੰਘ ਨੂੰ ਸੌਪੀ ਗਈ ।
ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਵਿਖੇ ਬਾਪੂ ਤਰਲੋਕ ਸਿੰਘ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਕ ਖੁਲੇ ਪੰਡਾਲ ਵਿੱਚ ਗੁਰਬਾਣੀ ਕੀਰਤਨ ਬਾਅਦ ਵੱਖ-ਵੱਖ ਬੁਲਾਰਿਆਂ ਨੇ ਬਾਪੂ ਤਰਲੋਕ ਸਿੰਘ ਨੂੰ ਇਕ ਮਹਾਨ ਪਿਤਾ ਕਰਾਰ ਦਿੰਦਿਆਂ ਸਰਧਾਂਜਲੀ ਭੇਟ ਕੀਤੀ।ਬੁਲਾਰਿਆ ਨੇ ਬਾਪੂ ਤਰਲੋਕ ਸਿੰਘ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਗੋਲੀ ਲੱਗਣ ਬਾਅਦ ਬਾਪੂ ਤੇ ਪ੍ਰੀਵਾਰ ਵਲੋਂ ਵਿਖਾਏ ਸਬਰ ਸੰਤੋਖ ਅਤੇ ਦ੍ਰਿੜ ਇਰਾਦੇ ਨੂੰ ਲੈ ਕੇ ਬਾਰ-ਬਾਰ ਦੁਹਰਾਇਆ ਅਤੇ ਐਲਾਨ ਕੀਤਾ ਕਿ ਉਹ ਹਮੇਸ਼ਾਂ ਹੀ ਸ਼ਹੀਦ ਦੇ ਪ੍ਰੀਵਾਰ ਨਾਲ ਖੜੇ ਰਹਿਣਗੇ ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸਾਨੂੰ ਐਸ ਮੌਕੇ ਅਹਿਦ ਕਰਨਾ ਚਾਹੀਦਾ ਹੈ ਕਿ ਅਸੀਂ ਗੁਰੁ ਗ੍ਰੰਥ ਅਤੇ ਪੰਥ ਦਾ ਸਿਧਾਂਤ ਕਾਇਮ ਰੱਖਣ ਲਈ ਯਤਨਸ਼ੀਲ ਹੋਈਏ।ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਗੱਲ ਤਾਂ ਕਰਦੇ ਹਾਂ ਲੇਕਿਨ ਮੌਜੂਦਾ ਹਾਲਾਤਾਂ ਵਿੱਚ ਸਿੱਖ ਕੌਮ ਲਈ ਵੱਖਰੇ ਘਰ ਦੀ ਗੱਲ ਕਰਨ ਤੋਂ ਪਾਸਾ ਵੱਟਦੇ ਹਾਂ ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਲੀਹਾਂ ਤੋਂ ਹਟ ਕੇ ਇਕ ਵਾਰ ਫਿਰ ਸੱਦਾ ਦਿੱਤਾ ਕਿ ਸਮੁਚੀਆਂ ਪੰਥਕ ਧਿਰਾਂ ਇਕ ਪਲੇਟਫਾਰਮ ਤੇ ਇਕੱਠੀਆਂ ਹੋਕੇ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਯਤਨ ਸੁਰੂ ਕਰਨ।ਸ਼ਰਧਾਜਲੀ ਸਮਾਗਮ ਵਿੱਚ ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਖਾਲਸਾ, ਐਡਵੋਕੇਟ ਜਸਬੀਰ ਸਿੰਘ ਘੁਮਾਣ, ਸ੍ਰ ਕਰਨੈਲ ਸਿੰਘ ਪੀਰ ਮੁਹੰਮਦ, ਗਿਆਨੀ ਮੱਲ੍ਹ ਸਿੰਘ, ਸ੍ਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਦਲ ਖਾਲਸਾ ਦੇ ਪ੍ਰਧਾਨ ਸ੍ਰ ਹਰਚਰਨਜੀਤ ਸਿੰਘ ਧਾਮੀ, ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸ੍ਰ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਸਕੱਤਰ ਰੂਪ ਸਿੰਘ ਅਤੇ ਕਾਰਜਕਾਰਣੀ ਮੈਂਬਰ ਰਜਿੰਦਰ ਸਿੰਘ ਮਹਿਤਾ ਨੇ ਵਿਚਾਰ ਰੱਖੇ।
ਇਸ ਮੌਕੇ ਪ੍ਰੀਵਾਰਕ ਅਤੇ ਸਮਾਜਿਕ ਜਿੰਮੇਵਾਰੀ ਦੀ ਦਸਤਾਰ ਬਾਪੂ ਤਰਲੋਕ ਸਿੰਘ ਦੇ ਸਪੁੱਤਰ ਗੁਰਨਾਮ ਸਿੰਘ ਨੂੰ ਦਿੱਤੀ ਗਈ।ਸ਼ਹੀਦ ਸ੍ਰ. ਕੇਹਰ ਸਿੰਘ ਦੇ ਸਪੁੱਤਰ ਸ੍ਰ. ਸਤਵੰਤ ਸਿੰਘ ਨੂੰ ਤਾਂ ਪ੍ਰਬੰਧਕਾਂ ਵਲੋਂ ਪਹਿਲਾਂ ਸਿਰੋਪਾਉ ਦੇਣਾ ਭੁੱਲ ਜਾਣ ਕਰਕੇ, ਸਮਾਪਤੀ ‘ਤੇ ਦਿੱਤਾ ਗਿਆ।ਇਸ ਸਮਾਗਮ ਵਿੱਚ ਸ੍ਰ. ਵੱਸਣ ਸਿੰਘ ਜ਼ਫਰਵਾਲ, ਸ੍ਰ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਆਫ ਪੰਜਾਬ ਦੇ ਪਰਮਜੀਤ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਰਣਜੀਤ ਸਿੰਘ, ਸ੍ਰ. ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਅਜੀਤ ਸਿੰਘ ਬਾਠ, ਅਕਾਲੀ ਦਲ ਪੰਚ ਪਰਧਾਨੀ ਦੇ ਸ੍ਰ ਕੁਲਬੀਰ ਸਿੰਘ ਬੜਾ ਪਿੰਡ, ਸੰਯੁਕਤ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ, ਸ੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਵੀ ਮੌਜੂਦ ਸਨ ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply