Saturday, March 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ

ਅੰਮ੍ਰਿਤਸਰ, 18 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਅੱਜ ਇਥੇ  ਖੋਜਾਰਥੀਆਂ ਤੇ ਅਧਿਆਪਕਾਂ ਲਈ ਸੱਤ ਦਿਨਾਂ ਦੀ ਸਾਫਟਵੇਅਰ ਟੈਕਨਾਲੋਜੀ ਬਾਰੇ ਵਰਕਸ਼ਾਪ ਸੰਪੰਨ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ 66 ਖੋਜਾਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਸਮਾਪਤੀ ਸਮਾਗਮ ਦੀ ਪ੍ਰਧਾਗਨੀ ਕੀਤੀ। ਤੀਰਥੰਕਰ ਮਹਾਂਵੀਰ ਯੂਨੀਵਰਸਿਟੀ, ਮੁਰਾਦਾਬਾਦ ਦੇ ਵਾਈਸ-ਚਾਂਸਲਰ, ਪ੍ਰੋ. ਰਾਕੇਸ਼ ਮੁਦਗਲ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਪ੍ਰੋ. ਢਿੱਲੋਂ ਨੇ ਇਸ ਮੌਕੇ ਵਿਭਾਗ ਦੇ ਕੀਤੇ ਜਾ ਰਹੇ ਉਪਰਾਲ਼ਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿਸ਼ੇ ‘ਤੇ ਵੱਧ ਤੋਂ ਵੱਧ ਵਰਕਸ਼ਾਪ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਚੇਰੀ ਸਿਖਿਆ ਵਿਚ ਅਧਿਆਪਕਾਂ ਤੇ ਖੋਜਾਰਥੀਆਂ ਨੂੰ ਵੱਧ ਰਹੀ ਸਾਫਟਵੇਅਰ ਤਕਨਾਲੋਜੀ ਦੇ ਗਿਆਨ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਸਿਖਿਆ ਸਾਫਟਵੇਅਰ ਤਕਨਾਲੋਜੀ ਦੇ ਪ੍ਰਭਾਵ ਅਧੀਨ ਕਈ ਮਹੱਤਵਪੂਰਨ ਪਰਤਾਂ ਖੋਲ੍ਹ ਰਹੀ ਹੈ। ਪ੍ਰੋ. ਮੁਦਗਲ ਨੇ ਇਸ ਮੌਕੇ ਆਪਣੇ ਵਿਚਾਰ ਖੋਜਾਰਥੀਆਂ ਅਤੇ ਅਧਿਆਪਕਾਂ ਨਾਲ ਸਾਂਝੇ ਕੀਤੇ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਆਸ ਪ੍ਰਗਟਾਈ ਕਿ ਇਸ ਵਰਕਸ਼ਾਪ ਦਾ ਲਾਹਾ ਖੋਜਾਰਥੀਆਂ ਅਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਹੋਵੇਗਾ। ਕੋਆਰਡੀਨੇਟਰ ਡਾ. ਕੁਲਜੀਤ ਕੌਰ ਨੇ ਵਰਕਸ਼ਾਪ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply