Saturday, October 10, 2026

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ 2014-15 ਦੇ ਨਤੀਜੇ ਵਿਚ ਮਾਰੀਆਂ ਮੱਲਾਂ

PPN1805201511ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਵਿਚ ਸਥਿੱਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਦੇ ਐਲਾਨੇ ਗਏ ਨਤੀਜੇ ਵਿਚੋਂ ਮਾਲ ਰੋਡ ਸਕੂਲ ਦਾ ਨਤੀਜਾ ਲਗਭਗ ਸੋ ਪ੍ਰਤੀਸ਼ਤ ਰਿਹਾ। ਸਕੂਲ ਦੇ 603 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਚੋਂ 433 ਵਿਦਿਆਰਥੀਆਂ ਨੇ ਫਸਟ ਡਿਵੀਜਨ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਹਰਾ ਸਕੂਲ ਦੇ ਮਿਹਨਤੀ ਅਤੇ ਪ੍ਰਤਿਬੱਧ ਅਧਿਆਪਕਾਂ ਦੇ ਸਿਰ ਜਾਂਦਾ ਹੈ। ਉਨ੍ਹਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ‘ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਆਉਂਦੇ ਸਮੇਂ ਵਿਚ ਵੀ ਵੱਧ ਤੋਂ ਵੱਧ ਸਹੁਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੋਕੇ ਉੱਤੇ ਐਲਾਨੇ ਗਏ ਨਤੀਜੇ ਵਿਚੋਂ 53 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ ਅੰਕ ਹਾਸਲ ਕੀਤੇ। ਸਕੂਲ ਵਿਚ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਪ੍ਰਥਮ ਸਥਾਨ ਪ੍ਰੀਤਇੰਦਰ ਕੌਰ (ਸਾਇੰਸ), ਦੂਸਰਾ ਸਥਾਨ ਕਾਜਲ (ਸਾਇੰਸ) ‘ਤੇ ਰਚਿਤਾ ਸਵੈਨ (ਵੋਕੇਸ਼ਨਲ) ਅਤੇ ਤੀਸਰਾ ਸਥਾਨ ਦੀਪਿਕਾ ਸਹਦੇਵ (ਕਾਮਰਸ) ਨੇ ਪ੍ਰਾਪਤ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply