Wednesday, October 7, 2026

ਏ. ਐਸ. ਆਈ. ਪ੍ਰਤਾਪ ਸਿੰਘ ਨੇ ਪਿੰਡ ਸੁਲਤਾਨਵਿੰਡ ਪੁਲਸ ਚੌਕੀ ਨੇੜੇ ਵਾਹਨਾਂ ਦੀ ਕੀਤੀ ਚੈਕਿੰਗ

PPN1805201516
ਅੰਮ੍ਰਿਤਸਰ, 18 ਮਈ ( ਸੁਖਬੀਰ ਸਿੰਘ) ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਸਖਤ ਹਿਦਾਇਤਾਂ ਤੇ ਪੂਰੇ ਸ਼ਹਿਰ ਵਿਚ ਸ਼ਹਿਰੀਆਂ ਦੀ ਸੁਰਖਿਆ ਤੇ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਜਗ੍ਹਾ-ਜਗ੍ਹਾ ਤੇ ਨਾਕੇ ਲਗਾ ਕੇ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਭੀੜ ਭਾੜ ਵਾਲੇ ਇਲਾਕਿਆਂ ਵਿਚ ਟ੍ਰੈਫਿਕ ਨਿਯਮਾਂ ਨੂੰ ਬਣਾਏ ਰਖਣ ਲਈ ਚੌਕਸੀ ਵਰਤੀ ਜਾ ਰਹੀ ਹੈ। ਇਸ ਸੰਬੰਧ ਵਿਚ ਟ੍ਰੈਫਿਕ ਪੁਲਿਸ ਦੇ  ਏ. ਐਸ. ਆਈ. ਪ੍ਰਤਾਪ ਸਿੰਘ ਨੇ ਪਿੰਡ ਸੁਲਤਾਨਵਿੰਡ ਪੁਲਸ ਚੌਕੀ ਨੇੜੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਉਨਾਂ ਵਾਹਨਾਂ ਦੇ ਮੌਕੇ ਤੇ ਹੀ ਚਲਾਨ ਕਟੇ ਗਏ ਜਿੰਨਾਂ ਦੇ ਕਾਗਜਾਤ ਪੂਰੇ ਨਹੀਂ ਸਨ।
ਇਸ ਮੌਕੇ ਏ. ਐਸ. ਆਈ ਪ੍ਰਤਾਪ ਸਿੰਘ ਨੇ ਕਿਹਾ ਕਿ ਆਮ ਜਨਤਾ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪੁਲਿਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ । ਉਨਾਂ ਕਿਹਾ ਕਿ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ।ਇਸ ਮੌਕੇ ਤੇ ਐਚ.ਸੀ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਮੌਜੂਦ ਸੀ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply