Sunday, October 4, 2026

ਦਰਸ਼ਨ ਦੀਦਾਰ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ- ਜਥੇ: ਬੱਜੂਮਾਨ

ਬਟਾਲਾ, 19 ਮਈ (ਨਰਿੰਦਰ ਬਰਨਾਲ ) – ਗੁਰੂ ਸਾਹਿਬਾਨ ਨਾਲ ਸਬੰਧਿਤ ਦੁਰਲੱਭ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਪਟਿਆਲਾ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਆਰੰਭ ਹੋਈ ਧਾਰਮਿਕ ਯਾਤਰਾ ਦਾ 24 ਮਈ ਨੂੰ ਜੈਂਤੀਪੁਰ ਰਸਤੇ ਜ਼ਿਲ੍ਹਾ ਗੁਰਦਾਸਪੁਰ ‘ਚ ਦਾਖਲ ਹੋਣ ‘ਤੇ ਸ਼ੇਖੂਪੁਰਾ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੱਜਣ ਸਿੰਘ ਬੱਜੂਮਾਨ ਨੇ ਕਿਹਾ ਕਿ 24 ਮਈ ਨੂੰ ਧਾਰਮਿਕ ਦਰਸ਼ਨ ਦੀਦਾਰ ਯਾਤਰਾ ਅੰਮ੍ਰਿਤਸਰ ਤੋਂ ਆਪਣੇ ਅਗਲੇ ਪੜ੍ਹਾਅ ਲਈ ਰਵਾਨਾ ਹੋਵੇਗੀ ਅਤੇ ਕੱਥੂਨੰਗਲ, ਜੈਂਤੀਪੁਰ ਹੁੰਦੀ ਹੋਈ ਸ਼ਾਮ ਨੂੰ ਜ਼ਿਲ੍ਹਾ ਗੁਰਦਾਸਪੁਰ ‘ਚ ਦਾਖਲ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ‘ਚ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਬਹੁਤ ਉਤਸ਼ਾਹ ਹੈ ਅਤੇ ਸੰਗਤਾਂ ਬਹੁਤ ਬੇਤਾਬੀ ਨਾਲ ਇਸ ਦਰਸ਼ਨ ਦੀਦਾਰ ਯਾਤਰਾ ਦਾ ਇੰਤਜਾਰ ਕਰ ਰਹੀਆਂ ਹਨ।

           ਜਥੇਦਾਰ ਸੱਜਣ ਸਿੰਘ ਬੱਜੂਮਾਨ ਨੇ ਕਿਹਾ ਕਿ 24 ਮਈ ਸ਼ਾਮ ਨੂੰ ਇਹ ਯਾਤਰਾ ਬਟਾਲਾ ਵਿਖੇ ਪਹੁੰਚੇਗੀ ਜਿਥੇ ਗੁਰੁ ਨਾਨਕ ਅਕੈਡਮੀ ਬਟਾਲਾ ਵਿਖੇ ਇਸਦਾ ਰਾਤ ਦਾ ਠਹਿਰਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਰਸ਼ਨ ਦੀਦਾਰ ਯਾਤਰਾ ਦੌਰਾਨ ਸੰਗਤਾਂ ਦੀ ਟਹਿਲ ਸੇਵਾ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਯਾਤਰਾ ਦੇ ਮਾਰਗ ‘ਚ ਸੰਗਤਾਂ ਲਈ ਗੁਰੁ ਕੇ ਲੰਗਰ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ।ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦਾ ਇਹ ਸਾਂਝਾ ਉਪਰਾਲਾ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਦੇ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਵੀ ਸਹਾਈ ਹੋਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply