Thursday, March 5, 2026

ਪਠਾਨਕੋਟ ਜ਼ਿਲ੍ਹੇ ‘ਚ 200 ਹੈਕਟੇਅਰ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿਥਿਆ ਡੀ.ਸੀ ਸੁਖਵਿੰਦਰ ਸਿੰਘ

PPN1905201512

ਪਠਾਨਕੋਟ, 19 ਮਈ (ਪ.ਪ) – ਬਾਗਬਾਨੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬਾਗਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਦੌਰਾਨ ਜ਼ਿਲ੍ਹੇ ਅੰਦਰ 200 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿਥਿਆਂ ਗਿਆ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਡਾ. ਅਮਿਤ ਮਹਾਜਨ ਐਸ.ਡੀ.ਐਮ., ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਦੀਦਾਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਂਹਵਧੂ ਕਿਸ਼ਾਨ ਹਾਜ਼ਰ ਸਨ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਅੰਦਰ ਕਿਸ਼ਾਨਾਂ ਨੂੰ ਸਮਰ ਮੂੰਗ ਦਾ ਬੀਜ 24.90 ਕੁਵਿੰਟਲ 50 ਪ੍ਰਤੀਸ਼ਤ ਸਬਸਿਡੀ ਤੇ ਅਤੇ 50.10 ਕੁਵਿੰਟਲ 25 ਪ੍ਰਤੀਸ਼ਤ ਸਬਸਿਡੀ ‘ਤੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 60 ਮੀਟਰਿਕ ਟਨ ਜਿੰਕ ਸਲਫੇਟ ਕਿਸ਼ਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੂਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ ਕਿਸ਼ਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਤੇ ਸਿੰਚਾਈ ਲਈ ਅੰਡਰ ਗਰਾਂਉਡ ਪਾਈਪਾਂ ਪਾਉਣ ਲਈ 50 ਲੱਖ ਰੁਪਏ ਦਿੱਤੇ ਜਾ ਰਹੇ ਹਨ ਜਿਸ ਵਿੱਚੋਂ 9 ਲੱਖ ਰੁਪਏ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੀ ਖਾਦ ਬਣਾਉਣ ਲਈ ਕਿਸ਼ਾਨਾਂ ਨੂੰ 50 ਪ੍ਰਤੀਸ਼ਤ ਕੀਮਤ ਤੇ 250 ਕੁਵਿੰਟਲ ਜੰਤਰ ਦਾ ਬੀਜ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਪਰਖ ਦੇ 5315 ਸੈਂਪਲ ਲੈ ਗਏ ਅਤੇ ਸਾਰੇ ਦੇ ਸਾਰੇ ਸੈਂਪਲ ਟੇਸਟ ਕਰਕੇ ਕਿਸ਼ਾਨਾਂ ਨੂੰ ਰਿਪੋਰਟਰਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੋਇਲ ਹੈਲਥ ਕਾਰਡ ਸਕੀਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ 11 ਮਈ ਤੋਂ 26 ਮਈ, 2015 ਤੱਕ ਅਡਾਪਟਿਡ ਪਿੰਡਾਂ ਵਿੱਚ ਸੋਇਲ ਟੈਸਟਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੌਰਾਨ ਕਿਸ਼ਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਦਾ ਪ੍ਰਯੋਗ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੌਂ ਪਰਖ ਲਈ 5000 ਮਿੱਟੀ ਦੇ ਸੈਂਪਲ ਲਏ ਜਾਣਗੇ।
ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸ਼ਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦੇ 2, ਬਲਾਕ ਪੱਧਰ ਦੇ 8 ਅਤੇ ਪਿੰਡ ਪੱਧਰ ਦੇ 80 ਕਿਸ਼ਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸ਼ਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply