ਬਠਿੰਡਾ, 20 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਵਿਚਾਰ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ 23 ਮਈ ਦਿਨ ਸਨੀਚਰਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 9.30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਘਨੱਈਆ ਜੀ ਸੇਵਕ ਦਲ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਸ਼ਾਮ ਪੰਜ ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਸੰਗਤਾਂ ਵਲੋਂ ਕੀਤਾ ਜਾਵੇਗਾ, ਇਸ ਤੋਂ ਉਪਰੰਤ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਭਾਈ ਗੁਰਇੰਦਰਦੀਪ ਸਿੰਘ ਕਥਾ ਵਾਚਕ ਸੰਗਤਾਂ ਨੂੰੂ ਸਬਦ ਕੀਰਤਨ ਅਤੇ ਗੁਰਬਾਣੀ ਦੀ ਵਿਆਖਿਆ ਨਾਲ ਨਿਹਾਲ ਕਰਨਗੇ। ਉਪੰਰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media