
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਕੈਮਲ ਕਲਰ ਪ੍ਰਤਿਯੋਗਿਤਾ ਕਰਵਾਈ ਗਈ, ਜਿਸ ਵਿਚ ਨਰਸਰੀ ਤੋਂ ਦਸਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ। ਇਸ ਪ੍ਰਤਿਯੋਗਿਤਾ ਵਿਚ ਨਾਰਥ ਜੋਨ ਪੱਧਰ ‘ਤੇ ‘ਗਰੁੱਪ ਢ’ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਸਰਾ ਇਨਾਮ ਅਤੇ ‘ਗੁਰੱਪ ਅ’ ਵਿਚ ਯੂ.ਕੇ.ਜੀ. ਦੇ ਵਿਦਿਆਰਥੀ ਏਕਮਜੀਤ ਸਿੰਘ ਨੇ ਉਤਸ਼ਾਹ ਵਧਾਊ ਪੁਰਸਕਾਰ ਪ੍ਰਾਪਤ ਕੀਤਾ।ਇਸ ਅਵਸਰ ‘ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਬੱਚਿਆਂ ਨੂੰ ਇਸ ਉਪਲੱਬਧੀ ‘ਤੇ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾ ਦੇ ਖੇਤਰ ਵਿਚ ਅੱਗੇ ਵੱਧਣ ਦੇ ਲਈ ਉਤਸਾਹਿਤ ਕੀਤਾ।
Punjab Post Daily Online Newspaper & Print Media