Friday, April 24, 2026

ਡੀ.ਏ.ਵੀ ਪਬਲਿਕ ਸਕੂਲ ਦਾ ਸ਼ਬਦ ਗਾਇਨ ‘ਚ ਦੂਜੇ ਸਥਾਨ ਤੇ ਕਬਜ਼ਾ

PPN2005201508

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ) – ਗੁਰੂ ਅਮਰਦਾਸ ਪਬਅਿਕ ਸਕੂਲ, ਜਲੰਧਰ ਵਲੋਂ ਕਰਵਾਏ ਗਏ ਆਲ ਇੰਡੀਆ ਸ਼ਬਦ ਗਾਇਨ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ।ਪੂਰੇ ਜ਼ਿਲ੍ਹੇ ਵਿਚੋਂ 25 ਸਕੂਲਾਂ ਦੀਆਂ ਟੀਮਾਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਸਕੂਲ ਦੀ ਟੀਮ ਦੂਸਰੇ ਸਥਾਨ ਤੇ ਰਹੀ ਅਤੇ ਨੌਵੀਂ ਜਮਾਤ ਦੇ ਅਗਮ ਸ਼ਿੰਗਾਰੀ ਨੂੰ ਸਰਵੋਤਮ ਤਬਲਾ ਵਾਦਕ ਦਾ ਇਨਾਮ ਦਿੱਤਾ ਗਿਆ। ਟੀਮ ਦੇ ਮੁੱਖ ਮੈਂਬਰ ਸਨ। 1. ਜੀਆ ਬਿੰਦਰਾ (ਜਮਾਤ ਚੌਥੀ), 2. ਮੁਸਕਾਨ (ਜਮਾਤ ਅੱਠਵੀਂ), 3. ਇਸ਼ਵਿਤਾ (ਜਮਾਤ ਨੌਵੀਂ), 4. ਭਵਿਆ (ਜਮਾਤ ਨੌਵੀਂ), 5. ਅਗਮ (ਜਮਾਤ ਨੌਵੀਂ), 6. ਇਸ਼ੀਤਾ (ਜਮਾਤ ਨੌਵੀਂ), 7. ਖਮਲ (ਜਮਾਤ ਨੌਵੀਂ) 8. ਕ੍ਰਿਤੀ ਦੱਤ (ਜਮਾਤ ਗਿਆਰ੍ਹਵੀਂ)।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਟੀਮ ਨੂੰ ਵਧੀਆ ਕਾਰਗੁਜ਼ਾਰੀ ਤੇ ਵਧਾਈ ਦਿੱਤੀ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਬੱਚਿਆਂ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕ੍ਰਿਆਵਾਂ ਵਿੱਚ ਵੀ ਭਾਗ ਲੈਣ ਲਈ ਹੌਂਸਲਾ ਅਫ਼ਜ਼ਾਈ ਕੀਤੀ ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply