
ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਮੈਡੀਕਲ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਪੀ.ਐਮ.ਈ.ਟੀ. ਦੀ ਪ੍ਰੀਖਿਆ ਵਿੱਚੋਂ ਪੰਜਾਬ ਵਿੱਚ ੫੪ਵਾਂ ਅਤੇ ਅੰਮ੍ਰਿਤਸਰ ਸ਼ਹਿਰ ਵਿਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ।ਅਕਾਸ਼ਦੀਪ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਵਿੱਚੋਂ ਅਮਨਪ੍ਰੀਤ ਸਿੰਘ ਨੇ 162ਵਾਂ ਰੈਂਕ, ਹਰਸਹਿਜਪਾਲ ਸਿੰਘ ਨੇ 264ਵਾਂ ਰੈਂਕ, ਕੌਂਪਲ ਨੇ 28ਵਾਂ ਰੈਂਕ (ਰਿਜ਼ਰਵ ਕੈਟਾਗਰੀ) ਅਤੇ ਜਨਮੀਤ ਸਿੰਘ ਨੇ 212ਵਾਂ ਰੈਂਕ (ਰਿਜ਼ਰਵ ਕੈਟਾਗਰੀ) ਹਾਸਲ ਕਰਕੇ ਸ਼ਾਨਦਾਰ ਕਾਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ।ਸਕੂਲ ਦੇ 24 ਵਿਦਿਆਰਥੀਆਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਈਂਸ ਦੁਆਰਾ ਆਯੋਜਿਤ ਪੀ.ਐਮ.ਟੀ. ਦੀ ਪ੍ਰੀਖਿਆ ਪਾਸ ਕੀਤੀ ।
ਅਕਾਸ਼ਦੀਪ ਸਿੰਘ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਅਧਿਆਪਕਾਂ ਅਤੇ ਸਹਿਯੋਗੀ ਮਾਤਾੁਪਿਤਾ ਦੇ ਸਿਰ ਬੰਨ੍ਹਿਆ।ਉਸ ਨੇ ਲਗਨ, ਮਿਹਨਤ ਅਤੇ ਇਕਾਗਰਤਾ ਨੂੰ ਸਫਲਤਾ ਦਾ ਗੁਰ ਦੱਸਿਆ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਹਨਾਂ ਸਫਲ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਹਨਾਂ ਦੁਆਰਾ ਲਗਾਤਾਰ ਅਤੇ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਪ੍ਰੀਖਿਆ ਦੀ ਤਿਆਰੀ ਨੇ ਉਹਨਾਂ ਦੀ ਇਸ ਸਫਲਤਾ ਨੂੰ ਸੰਭਵ ਬਣਾਇਆ ਹੈ ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਤੋਂ ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ ਅਤੇ ਸ. ਪ੍ਰਿਤਪਾਲ ਸਿੰਘ ਸੇਠੀ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ।ਇਸ ਦੌਰਾਨ ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਹਰਪ੍ਰੀਤ ਛਤਵਾਲ ਵੀ ਹਾਜ਼ਰ ਸਨ ।
Punjab Post Daily Online Newspaper & Print Media