Thursday, April 23, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸ਼ਹੀਦੀ ਨੂੰ ਸਮਰਪਿਤ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ

OLYMPUS DIGITAL CAMERA

ਅੰਮ੍ਰਿਤਸਰ, ੨੧ ਮਈ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਸੀਨੀਅਰ ਵਿੰਗ ਦੇ ਪੰਜਾਬੀ ਕਲੱਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ‘ਕਾਵਿ ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਵਿ ਉਚਾਰਨ ਅਤੇ ਅਠੱਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸ਼ਹੀਦੀ ਤੇ ਚਾਨਣ ਪਾਇਆ।ਮੁਕਾਬਲੇ ਵਿੱਚ ਸੱਤਵੀਂ ਏ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਅਤੇ ਸੱਤਵੀਂ ਸੀ ਦੀ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸੱਤਵੀਂ ਦੀ ਏਕਮਦੀਪ ਕੌਰ ਅਤੇ ਨਿਮਰਪ੍ਰੀਤ ਕੌਰ ਨੇ ਦੂਜਾ, ਸੱਤਵੀਂ ਸੀ ਦੇ ਜਸਪ੍ਰੀਤ ਸਿੰਘ ਅਤੇ ਸੱਤਵੀਂ ਐਚ ਦੀ ਰੋਬਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਅੱਠਵੀਂ ਏ ਦੀ ਸੁਖਮਨਦੀਪ ਕੌਰ ਅਤੇ ਸਨੇਹਦੀਪ ਕੌਰ ਪਹਿਲੇ ਸਥਾਨ ਤੇ ਰਹੇ।ਅੱਠਵੀਂ ਈ ਦੀ ਚੰਦਨਪ੍ਰੀਤ ਕੌਰ ਅਤੇ ਰੋਮਨਪ੍ਰੀਤ ਕੌਰ ਦੂਜੇ ਅਤੇ ਅੱਠਵੀਂ ਸੀ ਦੀ ਸਰਗੁਣਪ੍ਰੀਤ ਕੌਰ ਅਤੇ ਅੱਠਵੀਂ ਡੀ ਦੀ ਸਿਮਰਪ੍ਰੀਤ ਕੌਰ ਤੀਜੇ ਸਥਾਨ ਤੇ ਰਹੇ।
ਇਸ ਮੌਕੇ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਿੱਖੀ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਜੱਜ ਦੀ ਭੁਮਿਕਾ ਸ਼੍ਰੀਮਤੀ ਹਰਜੀਤ ਕੌਰ ਅਤੇ ਸ਼੍ਰੀਮਤੀ ਸੁਖਮੰਦਰ ਕੌਰ ਨੇ ਨਿਭਾਈ।ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਰਵਿੰਦਰ ਕੌਰ, ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply