Friday, April 17, 2026

ਦਿੱਲੀ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਲਏ ਗਏ ਅਹਿਮ ਫੈਸਲੇ

ਫੋਰ ਕਲਰ ਪਿ੍ਰੰਟਿੰਗ ਪ੍ਰੈਸ ਦੀ ਸਥਾਪਨਾ ਦੇ ਨਾਲ ਹੀ ਮੁਲਾਜ਼ਮਾ ਨੂੰ 14 ਫੀਸਦੀ ਮਹਿੰਗਾਈ ਭੱਤਾ

PPN2105201505

ਨਵੀਂ ਦਿੱਲੀ, 21 ਮਈ (ਅਮਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਬੋਰਡ ਦੀ ਅੱਜ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਨਵੀਂ ਫੋਰ ਕਲਰ ਮਸ਼ੀਨ ਸਥਾਪਿਤ ਕਰਨ ਦੀ ਮੰਜ਼ੂਰੀ ਦੇਣ ਦੇ ਨਾਲ ਹੀ ਸਟਾਫ ਨੂੰ 14 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਐਂਬੂਲੈਂਸ ਸੇਵਾ ਸ਼ੁਰੂ ਕਰਨ ਦੇ ਨਾਲ ਹੀ ਕਮੇਟੀ ਵੱਲੋਂ ਕਸ਼ਮੀਰ ਦੇ ਦੋ ਸਕੂਲਾਂ, ਖਾਲਸਾ ਐਜੂਕੇਸ਼ਨ ਸੋਸਾਇਟੀ ਸ੍ਰੀ ਨਗਰ ਅਤੇ ਗੁਰੂ ਨਾਨਕ ਖਾਲਸਾ ਹਾਈ ਸਕੂਲ ਬਾਰਾਮੂੁਲਾ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਆਈ ਕਰੋਪੀ ਦੌਰਾਨ ਨੋਸ਼ਹਿਰਾ ਵਿਖੇ ਰੁੜ ਗਏ ਆਰਜ਼ੀ ਪੁੱਲ ਦੇ ਕਾਰਨ ਆਲੇ ਦੁਆਲੇ ਦੇ ਪਿੰਡਾ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪੁੱਜਣ ਦੀ ਹੋ ਰਹੀ ਪਰੇਸ਼ਾਨੀ ਦੇ ਮੱਦੇਨਜ਼ਰ ਅੰਤ੍ਰਿੰਗ ਬੋਰਡ ਵੱਲੋਂ ਦੋ ਬੱਸਾਂ ਵੀ ਦੇਣ ਦਾ ਫੈਸਲਾ ਕੀਤਾ ਗਿਆ ਹੈ।ਇਥੇ ਇਹ ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਖਾਲਸਾ ਸਕੂਲਾਂ ਨੂੰ ਮਾਇਕ ਮਦਦ ਦੇਣ ਦਾ ਐਲਾਨ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਪ੍ਰਧਾਨਗੀ ਕਾਲ ਦੌਰਾਨ ਕਸ਼ਮੀਰ ਫੇਰੀ ਦੌਰਾਨ ਕਰਕੇ ਆਏ ਸੀ ਪਰ ਸਾਧਨਾ ਦੀ ਘਾਟ ਦਾ ਹਵਾਲਾ ਦੇ ਕੇ ਪੁਰਾਣੀ ਕਮੇਟੀ ਵੱਲੋਂ ਮਦਦ ਦੇਣ ਤੋਂ ਪਾਸਾ ਵੱਟ ਲਿਆ ਗਿਆ ਸੀ।
ਗੁਰਉਪਦੇਸ਼ ਪ੍ਰਿੰਟਰ ਵਿੱਚ ਪਹਿਲੇ ਤੋਂ ਸਥਾਪਿਤ ਟੂ-ਕਲਰ ਪ੍ਰਿੰਟਿੰਗ ਮਸ਼ੀਨ ਕਰਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਧਾਰਮਿਕ ਲਿਟਰੇਚਰ ਦੀ ਛਪਾਈ ਵਿੱਚ ਦੁਗਣਾ ਸਮਾਂ ਲੱਗਣ ਦਾ ਹਵਾਲਾ ਦਿੰਦੇ ਹੋਏ ਅੰਤ੍ਰਿੰਗ ਬੋਰਡ ਵੱਲੋਂ ਪ੍ਰੈਸ ਵਿੱਚ ਨਵੀਂ ਫੋਰ ਕਲਰ ਮਸ਼ੀਨ ਸਥਾਪਿਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਸਟਾਫ ਵੱਲੋਂ ਬੀਤੇ ਸਮੇਂ ਤੋਂ ਵੱਧਦੀ ਮਹਿੰਗਾਈ ਦਾ ਹਵਾਲਾ ਦਿੰਦੇ ਹੋਏ ਤਨਖਾਹਵਾਂ ਵਧਾਉਣ ਦੀ ਕੀਤੀ ਜਾ ਰਹੀ ਬੇਨਤੀ ‘ਤੇ ਗੌਰ ਕਰਦੇ ਹੋਏ ਅੰਤ੍ਰਿੰਗ ਬੋਰਡ ਵੱਲੋਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਇਹ ਕਮੇਟੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾ ਦੀਆਂ ਤਨਖਾਹਵਾਂ ਨਾਲ ਦਿੱਲੀ ਕਮੇਟੀ ਦੇ ਮੁਲਾਜ਼ਮਾ ਦੀਆਂ ਤਨਖਾਹਵਾਂ ਦੀ ਤੁਲਨਾਤਮਕ ਪੜਤਾਲ ਕਰੇਗੀ।ਕਮੇਟੀ ਨੂੰ ਇਕ ਮਹੀਨੇ ਵਿੱਚ ਆਪਣੀ ਰਿਪੋਰਟ ਦੇਣ ਦੀ ਹਿਦਾਇਤ ਵੀ ਬੋਰਡ ਵੱਲੋਂ ਦਿੱਤੀ ਗਈ ਹੈ।ਫਿਲਹਾਲ ਕਮੇਟੀ ਮੁਲਾਜ਼ਮਾ ਨੂੰ 14 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੰਦੇ ਹੋਏ ਅੰਤਿ੍ਰੰਗ ਬੋਰਡ ਵੱਲੋਂ ਦਿੱਲੀ ਕਮੇਟੀ ਵੱਲੋਂ ਕਰਵਾਏ ਜਾਂਦੇ ਅੰਮ੍ਰਿਤ ਸੰਚਾਰ ਦੌਰਾਨ ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਦਾ ਕਮੇਟੀ ਵੱਲੋਂ ਹਰ ਸ਼ਨੀਵਾਰ ਸ਼ਾਮ ਦੇ ਦੀਵਾਨ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਸਨਾਮਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਾਲ ਭਰ ਚਲਨ ਵਾਲੇ ਸਮਾਗਮਾਂ ਨੂੰ ਮਨਾਉਣ ਵਾਸਤੇ ਸਮੂਹ ਕਮੇਟੀ ਮੈਂਬਰਾਂ ਨੂੰ ਆਪਣੇ ਹਲਕੇ ਵਿੱਚ ਕੀਰਤਨ ਦਰਬਾਰ ਕਰਵਾਉਣ ਅਤੇ ਚਾਰ ਜ਼ੋਨਾਂ ਵਿੱਚ ਕਮੇਟੀ ਵੱਲੋਂ ਨਗਰ ਕੀਰਤਨ ਸਜਾਉਣ ਦਾ ਵੀ ਅੰਤ੍ਰਿੰਗ ਬੋਰਡ ਵੱਲੋਂ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਐਮ.ਪੀ.ਐਸ ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਰ ਸਕੱਤਰ ਅਮਰਜੀਤ ਸਿੰਘ ਪੱਪੂ, ਮੈਂਬਰ ਗੁਰਬਚਨ ਸਿੰਘ ਚੀਮਾ, ਗੁਰਵਿੰਦਰ ਪਾਲ ਸਿੰਘ, ਹਰਦੇਵ ਸਿੰਘ ਧਨੋਆ, ਕੁਲਮੋਹਨ ਸਿੰਘ, ਕੁਲਦੀਪ ਸਿੰਘ ਸਾਹਨੀ, ਜੀਤ ਸਿੰਘ, ਮਨਮੋਹਨ ਸਿੰਘ, ਪਰਮਜੀਤ ਸਿੰਘ ਚੰਢੋਕ, ਰਵੇਲ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply