Thursday, April 16, 2026

ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

PPN2105201507
ਪੱਟੀ, 21 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦਾਂ ਦੇ ਸਿਰਤਾਜ ਪੰਜਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਤੋਂ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਜੀ ਵੱਲੋਂ ਸਜਾਇਆ ਗਿਆ।ਨਗਰ ਕੀਰਤਨ ਵਿਚ ਸਕੂਲਾਂ ਦੇ ਬੱਚੇ,ਬ੍ਰਾਸ ਬੈਂਡ ਸਕੂਲ ਬੈਂਡ ਅਤੇ ਗਤਕਾ ਪਾਰਟੀਆਂ ਨੇ ਆਪਣੇ ਜੋਹਰ ਵਿਖਾਏ।ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਗਾਂਧੀ ਸੱਥ, ਲਾਹੋਰ ਰੋਡ, ਕੁੱਲਾ ਚੌਂਕ, ਗੁਰੁ ਨਾਨਕ ਕਾਲੋਨੀ, ਕਾਲਜ ਰੋਡ, ਸਰਕੁਲਰ ਰੋਡ, ਸਰਹਾਲੀ ਰੋਡ, ਚੌਂਕ ਭਾਡਿਆਂ ਵਾਲਾ, ਰੇਲਵੇ ਰੋਡ, ਗੁ: ਬੀਬੀ ਰਜਨੀ ਜੀ, ਪੁਰਾਣੀ ਕੈਰੋਂ ਰੋਡ, ਬੱਸ ਸਟੈਂਡ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਪੁੱਜਾ।ਨਗਰ ਕੀਰਤਨ ਲਈ ਸ਼ੀਹਰ ਵਾਸੀਆਂ ਵੱਲੋਂ ਥਾਂ-ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲ਼ੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ।
ਇਸ ਵਿਸ਼ਾਲ ਨਗਰ ਕੀਰਤਨ ਵਿਚ ਬਾਬਾ ਸਰੂਪ ਸਿੰਘ,ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਿੰਟੂ, ਬਾਬਾ ਪ੍ਰਗਟ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਅਮਰਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ਪੱਟੀ, ਕੌਂਸਲਰ ਕੰਵਲਪ੍ਰੀਤ ਸਿੰਘ ਗਿੱਲ, ਗੁਰਚਰਨ ਸਿੰਘ ਚੰਨ, ਗੁਰਦੀਪ ਸਿੰਘ ਮੱਲਾ ਮੀਤ ਪ੍ਰਧਾਨ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਮਹਾਂਵੀਰ ਸਿੰਘ, ਜੋਬਨਪ੍ਰੀਤ ਸਿੰਘ ਆਦਿ ਨੇ ਹਾਜਰੀ ਲਗਵਾਈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply