Monday, August 31, 2026

ਸੰਗਤਾਂ ਸ੍ਰੀ ਅਖੰਡਪਾਠ ਸਾਹਿਬ ਆਪਣੇ ਘਰ ਜਾਂ ਗੁਰਦੁਆਰਾ ਸਾਹਿਬਾਨ ਵਿਖੇ ਹੀ ਕਰਵਾਉਣ

Giani-Gurbachan-Singh1

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਆਦੇਸ਼ ਸਿੱਖ ਸੰਗਤਾਂ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਕੀਤਾ ਗਿਆ ਸੀ ਕਿ ਕਬਰਾਂ, ਸਮਾਧਾਂ, ਜਠੇਰਿਆਂ, ਮਨਮਤੀ ਅਸਥਾਨਾਂ ਆਦਿ ਉਪਰ ਸ੍ਰੀ ਅਖੰਡਪਾਠ ਸਾਹਿਬ ਨਾ ਕਰਵਾਏ ਜਾਣ।ਸੰਗਤਾਂ ਆਪਣੇ ਘਰ ਜਾਂ ਗੁਰਦੁਆਰਾ ਸਾਹਿਬਾਨ ਵਿਖੇ ਹੀ ਸ੍ਰੀ ਅਖੰਡਪਾਠ ਸਾਹਿਬ ਕਰਵਾਉਣ।
ਇਸ ਵਿਸ਼ੇ ਸਬੰਧੀ ਸz: ਸਿੰਗਾਰਾ ਸਿੰਘ ਲੋਹੀਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਆਏ ਸਮੂੰਹ ਜ਼ਿਲ੍ਹਾ ਜਲੰਧਰ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋਏ ਵਿਚਾਰ ਵਟਾਂਦਰਾ ਪਿਛੋਂ ਇਸ ਗੱਲ ‘ਤੇ ਸਹਿਮਤੀ ਹੋਈ ਕਿ ਸ੍ਰੀ ਅਖੰਡਪਾਠ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਹਿਬਾਨ ਜਾਂ ਘਰ ਵਿਚ ਹੀ ਕਰਵਾਏ ਜਾਣ ਮਨਮਤੀ ਅਸਥਾਨਾਂ ਪੁਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਲਿਜਾਇਆ ਜਾਵੇ।
ਸਿੰਘ ਸਾਹਿਬ ਜੀ ਨੇ ਹੋਰ ਕਿਹਾ ਕਿਹਾ ਕਿ ਗ੍ਰੰਥੀ ਸਿੰਘ ਗੁਰੂ ਦੇ ਵਜ਼ੀਰ ਹੁੰਦੇ ਹਨ ਅਤੇ ਉਹਨਾਂ ਦਾ ਫਰਜ ਬਣਦਾ ਹੈ ਕਿ ਗੁਰਬਾਣੀ ਦਾ ਪ੍ਰਚਾਰ ਸਿੱਖ ਸੰਗਤਾਂ ਵਿਚ ਕਰਨ ਅਤੇ ਇਸ ਤਰ੍ਹਾਂ ਦੀਆਂ ਪ੍ਰੰਪਰਾਵਾਂ ਜੋ ਗੁਰਬਾਣੀ ਅਨੁਸਾਰ ਮਨਮੱਤ ਹੈ, ਸੰਗਤਾਂ ਨੂੰ ਦੱਸਣ। ਗ੍ਰੰਥੀ ਸਿੰਘ ਆਪ ਹੀ ਇਸ ਤਰ੍ਹਾਂ ਦੇ ਮਨਮੱਤੀ ਅਸਥਾਨਾਂ ਪੁਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਲੈ ਕੇ ਜਾਣ ਅਤੇ ਸੰਗਤਾਂ ਨੂੰ ਗੁਰਮਤਿ ਅਨੁਸਾਰ ਪ੍ਰਚਾਰ ਕਰਕੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਰੋਕਣ।

Check Also

ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …

Leave a Reply