Sunday, August 30, 2026

ਗਾਈਡੈਂਸ ਕੌਸਲਰ ਐਸੋਸੀਏਸ਼ਨ ਵੱਲੋਂ ਸਿੱਖਿਆ ਮੰਤਰੀ ਦਾ ਸਨਮਾਨ

ਗਾਈਡੈਂਸ ਅਧਿਆਪਕ ਦਾ ਹੋਵੇਗਾ ਸਕੂਲ ਵਿੱਚ ਅਹਿਮ ਸਥਾਨ

PPN2105201512

ਬਟਾਲਾ, 21 ਮਈ (ਨਰਿੰਦਰ ਬਰਨਾਲ) – ਪੰਜਾਬ ਅੰਦਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੱਖ-ਵੱਖ ਵਿਸ਼ਿਆਂ ਦੀ ਚੋਣ ਸਬੰਧੀ ਜਾਗਰੂਕ ਕਰਨ ਲਈ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਿਯੁਕਤ ਕੀਤੇ ਗਏ ਗਾਈਡੈਂਸ ਕੌਸਲਰਾਂ  ਨਾਲ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਅਹਿਮ ਮੀਟਿੰਗ ਕੀਤੀ ਜਿਸ ਵਿਚ ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਪ੍ਰਮੁੱਖ ਸਕੱਤਰ ਸੀ. ਰਾਊਲ ਅਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜ਼ਿਲ੍ਹਾ ਗੁਰਦਾਸਪੁਰ ਦੇ ਗਾਈਡੈਂਸ ਕਾਸਲਰ ਪਰਮਿੰਟਰ ਸਿੰਘ ਸੈਣੀ ਨੇ ਦੱਸਿਆ ਕਿ ਡਾ. ਚੀਮਾ ਵੱਲੋਂ ਸਾਰੇ ਕਾਸਲਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ੧੦ਵੀਂ ਅਤੇ ਬਾਰਵੀਂ ‘ਚੋਂ ਪਾਸ ਹੋਏ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ਿਆਂ ਦੀ ਚੋਣ ਸਬੰਧੀ ਵਿਸ਼ੇਸ਼ ਕਾਸਲਿੰਗ ਕੀਤੀ ਜਾਵੇ। ਇਸ ਮਕਸਦ ਲਈ ਤਹਿਸੀਲ ਪੱਧਰ ‘ਤੇ ਹਰੇਕ ਸਕੂਲ ਵਿਚ ਇਕ ਕਮਰਾ ਤਿਆਰ ਕੀਤਾ ਜਾਵੇ ਜਿਸ ਵਿਚ ਸਵੇਰੇ ੯ ਤੋਂ ੫ ਵਜੇ ਤੱਕ ਇਕ-ਇਕ ਕਰਮਚਾਰੀ ਮੌਜੂਦ ਰਹਿ ਕੇ ਜਾਣਕਾਰੀ ਦੇਵੇਗਾ।
ਇਸ ਮੌਕੇ ਪੰਜਾਬ ਸਟੇਟ ਗਾਈਡੈਂਸ ਕਾਸਲਰ ਸਟੂਟੈਂਡਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਨੇ ਐਸੋਸੀਏਸ਼ਨ ਵੱਲੋਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply