Monday, September 28, 2026

ਵਣ ਵਿਭਾਗ ਨੇ ਜੁਲਾਈ ਤੇ ਅਗਸਤ ਵਿੱਚ 1.50 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ

PPN2105201518

ਪਠਾਨਕੋਟ, 21 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਪਠਾਨਕੋਟ ਨੂੰ ਸਾਲ 2011 ਵਿੱਚ ਜ਼ਿਲ੍ਹੇ ਦਾ ਦਰਜ ਦਿੱਤਾ ਗਿਆ ਅਤੇ ਇਸ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਿਤ ਰਹਿਤ ਬਣਾਉਣ ਲਈ ਵਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਾਲ 2011 ਤੋਂ 31 ਮਾਰਚ 2015 ਤੱਕ ਵੱਖ-ਵੱਖ ਸਕੀਮਾਂ ਤਹਿਤ ਲਗਭਗ 8 ਲੱਖ ਪੌਦੇ ਲਗਾਏ ਗਏ ਹਨ ਅਤੇ ਇਸ ਸਾਲ ਵੱਖ ਵੱਖ ਸਕੀਮਾਂ ਤਹਿਤ ਮਹੀਨਾ ਜੁਲਾਈ ਅਤੇ ਅਗਸਤ ਵਿੱਚ 1.50 ਲੱਖ ਪੌਦੇ ਲਗਾਉਣ ਦਾ ਟੀਚਾ ਵਣ ਵਿਭਾਗ ਵੱਲੋਂ ਮਿਥਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਜਦੋਂ ਤੋਂ ਪਠਾਨਕੋਟ ਜ਼ਿਲ੍ਹਾ ਬਣਿਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਅਦਾਰਿਆਂ ਅਤੇ ਕਿਸਾਨਾਂ ਨੂੰ ਮੁਫ਼ਤ ਅਤੇ ਸਸਤੀਆਂ ਦਰਾਂ ‘ਤੇ 4.40 ਲੱਖ ਪੌਦੇ ਵਣ ਮੰਡਲ ਦਫ਼ਤਰ ਪਠਾਨਕੋਟ ਵੱਲੋਂ ਸਪਲਾਈ ਕੀਤੇ ਗਏ ਹਨ।

              ਸ਼੍ਰੀ ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ ਨੇ ਦੱਸਿਆ ਕਿ ਆਰ.ਕੇ.ਵੀ.ਵਾਈ ਸਕੀਮ ਤਹਿਤ ਕਿਸਾਨਾਂ ਨੂੰ ਸਾਲ 2013-14 ਤੋਂ ਲੈ ਕੇ ਹੁਣ ਤੱਕ ਕਲੋਨਲ ਸਫੈਦਾ ਅਤੇ ਪਾਪੂਲਰ ਦੇ 4 ਲੱਖ ਪੌਦੇ ਮੁਫ਼ਤ ਸਪਲਾਈ ਕੀਤੇ ਗਏ ਹਨ ਅਤੇ ਇਸ ਸਕੀਮ ਅਧੀਨ ਅੱਗੇ ਵੀ ਮੁਫ਼ਤ ਪੌਦੇ ਸਪਲਾਈ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ, ਸੰਸਥਾਵਾਂ ਅਤੇ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਖਾਲੀ ਪਈਆਂ ਜਮੀਨਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਆਪਣੀਆਂ ਦਰਖਾਸਤਾਂ ਵਣ ਮੰਡਲ ਦਫ਼ਤਰ ਪਠਾਨਕੋਟ ਵਿਖੇ ਦੇਣ ਅਤੇ ਰੁੱਖਾਂ ਦੀ ਦੇਖ ਭਾਲ ਕਰਨ ਤਾਂ ਜੋ ਪਠਾਨਕੋਟ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਵਾਤਾਵਰਣ ਸਾਫ਼ ਸੁਥਰਾ ਬਣਾਇਆ ਜਾ ਸਕੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply