Tuesday, August 11, 2026

ਸੀ੍ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਚੀਫ ਖਾਲਸਾ ਦੀਵਾਨ ਵਲੋਂ ਸ਼ਰਧਾ ਨਾਲ ਮਨਾਇਆ ਗਿਆ

PPN2205201505
ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 408 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਚੀਫ ਖਾਲਸਾ ਦੀਵਾਨ ਦੀ ਅਗਵਾਈ ਵਿਚ ਚਲ ਰਹੇ ਧਾਰਮਿਕ ਸਮਾਗਮ ਵਿਚ ਰਾਗੀ ਜੱਥਾ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੇ ਰੱਬੀ ਬਾਣੀ ਵਿਚ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਵਿਦਿਆਰਥਣਾਂ ਨੇ ਸੀ੍ਰ ਗੁਰੂ ਅਰਜਨ ਦੇਵ ਜੀ ਨਾਲ ਸਬੰਧਿਤ ਕਵਿਤਾ ਦਾ ਉਚਾਰਣ ਬੜੀ ਖੂਬਸੂਰਤੀ ਨਾਲ ਕੀਤਾ।ਉਪਰੰਤ ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਵਿਦਿਆਰਥੀਆਂ ਨੂੰ ਚੀਫ ਖਾਲਸਾ ਦੀਵਾਨ ਵਲੋਂ ਇਨਾਮ ਵੰਡੇ ਗਏ।ਧਾਰਮਿਕ ਅਧਿਆਪਕ ਨੇ ਸੀ੍ਰ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨੂੰ ਸ਼ਾਂਤੀ ਦੇ ਪੁੰਜ ਅਤੇ ਨਿਮਰਤਾ ਦੇ ਭੰਡਾਰ ਸੀ੍ਰ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਤੋਂ ਸੇਧ ਲੈਂਦਿਆਂ ਹਮੇਸ਼ਾ ਮੁਸਕੁਰਾਉਣ ਅਤੇ ਰੱਬ ਦੀ ਰਜ਼ਾ ਵਿਚ ਰਹਿਣ ਦੀ ਪ੍ਰੇਰਣਾ ਦਿੱਤੀ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਿਆ ਅਤੇ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਇਸ ਮੌਕੇ ਮੈਂਬਰ ਇਚਾਰਜ ਸ: ਮਨਮੋਹਨ ਸਿੰਘ, ਅਜਾਇਬ ਸਿੰਘ, ਐਸ. ਪੀ ਸਿੰਘ ਵਾਲੀਆ, ਪ੍ਰਿਸੀਪਲ ਮੈਡਮ ਰਿਪੂਦਮਨ, ਰਣਬੀਰ ਸਿੰਘ ਚੋਪੜਾ, ਗੁਰਦਿਆਲ ਸਿੰਘ, ਗੁਰਿੰਦਰ ਸਿੰਘ, ਮੈਡਮ ਕੰਵਲਪ੍ਰੀਤ ਕੌਰ, ਮੈਡਮ ਰਾਜਦਵਿੰਦਰ ਕੌਰ, ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply