Monday, September 28, 2026

ਕੰਵਰਬੀਰ ਸਿੰਘ ਵੱਲੋਂ ਡੀ.ਸੀ.ਪੀ ਪਰਮਪਾਲ ਦਾ ਸਨਮਾਨ

PPN2205201506
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਅੱਜ ਪੰਜਾਬ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਤੇ ਸਾਥੀਆਂ ਵੱਲੋਂ ਪੰਜਾਬ ਪੁਲਿਸ ਦੇ ਨਵ-ਨਿਯੁੱਕਤ ਡੀ.ਸੀ.ਪੀ ਅੰਮ੍ਰਿਤਸਰ ਪਰਮਪਾਲ ਸਿੰਘ ਦਾ ਸਨਮਾਨ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਕੰਵਰਬੀਰ ਸਿੰਘ ਨੇ ਕਿਹਾ ਕਿ ਡੀ.ਸੀ.ਪੀ ਪਰਮਪਾਲ ਸਿੰਘ ਵੱਲੋਂ ਆਪਣੇ ਪਿਛਲੇ ਅਹੁੱਦਿਆਂ ਦੇ ਕਾਰਜਕਾਲ ਦੌਰਾਨ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਨਿਰਦੇਸ਼ਾਂ ਮੁਤਾਬਿਕ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸ਼ਣ ਵਲੋਂ ਚੰਗੀਆਂ ਸੇਵਾਵਾਂ ਦੇਣ ਲਈ ਅਹਿਮ ਜਿੰਮੇਵਾਰੀ ਨਿਭਾਈ ਗਈ ਹੈ।ਜਿਸ ਕਰਕੇ ਲੋਕਾਂ ਵਿੱਚ ਉਹਨਾਂ ਦੀ ਬਹੁਤ ਹਰਮਨ-ਪਿਆਰਤਾ ਵਧੀ ਹੈ, ਅੱਜ ਉਸੇ ਚੰਗੀ ਸੋਚ ਨੂੂੰ ਫ਼ਲ ਲੱਗਿਆ ਹੈ, ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਪਦ-ਉਨੱਤ ਕਰਦਿਆਂ ਉਸੇ ਸ਼ਹਿਰ ਦਾ ਡਿਪਟੀ ਕਮਿਸ਼ਨਰ ਆਫ ਪੁਲਿਸ ਲਗਾਇਆ ਗਿਆ ਹੈ।
ਪ੍ਰਧਾਨ ਕੰਵਰਬੀਰ ਸਿੰਘ ਨੇ ਕਿਹਾ ਕਿ ਡੀ.ਸੀ.ਪੀ ਪਰਮਪਾਲ ਸਿੰਘ ਨਾਲ ਉਹਨਾਂ ਦਾ ਬਹੁਤ ਪਿਆਰ ਹੈ ਅਤੇ ਆਸ ਕਰਦੇ ਹਨ ਕਿ ਡੀ.ਸੀ.ਪੀ ਪਰਮਪਾਲ ਸਿੰਘ ਇਸ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਾਹਿਬ ਦੇ ਲੋਕਾਂ ਦੀ ਇਵੇਂ ਹੀ ਸੇਵਾ ਕਰਦੇ ਰਹਿਣਗੇ।ਉਹਨਾਂ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਅਤੇ ਡੀ.ਸੀ.ਪੀ ਪਰਮਪਾਲ ਸਿੰਘ ਜਿੰਨੇ ਵਧੀਆ ਪੁਲਿਸ ਅਫਸਰ ਹਨ, ਉਨ੍ਹੇ ਹੀ ਵਧੀਆ ਇਨਸਾਨ ਵੀ ਹਨ।ਅਖੀਰ ਨਵ-ਨਿਯੁੱਕਤ ਡੀ.ਸੀ.ਪੀ ਪਰਮਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਚੰਗਾ ਪ੍ਰਸ਼ਾਸ਼ਨ ਅਤੇ ਨਸ਼ਿਆਂ ਦੇ ਖਾਤਮੇ ਲਈ ਪਹਿਲਕਦਮੀ ਉਹਨਾਂ ਦੀ ਜਿੰਮੇਵਾਰੀ ਹੋਵੇਗੀ।
ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਗੁਰਿੰਦਰ ਸਿੰਘ ਸ਼ਾਂਤ, ਮਨਜੀਤ ਸਿੰਘ ਪੰਛੀ ਅਤੇ ਬਾਬਾ ਗੁਰਚਰਨ ਸਿੰਘ ਵੀ ਨਾਲ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply