Tuesday, February 3, 2026

’ਦਰਸ਼ਨ ਦੀਦਾਰ ਯਾਤਰਾ’ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਨੇ ਕੀਤਾ ਨਿੱਘਾ ਸਵਾਗਤ

ਪਵਿੱਤਰ ਨਿਸ਼ਾਨੀਆਂ ਦੇ ਵਿੱਦਿਅਕ ਸਟਾਫ਼ ਤੇ ਵਿਦਿਆਰਥੀਆਂ ਕੀਤੇ ਦਰਸ਼ਨ

PPN2305201504PPN2305201505
ਅੰਮ੍ਰਿਤਸਰ, 23 ਮਈ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਅਨਮੋਲ ਨਿਸ਼ਾਨੀਆਂ ਨਾਲ ਸਬੰਧਿਤ ‘ਦਰਸ਼ਨ ਦੀਦਾਰ ਯਾਤਰਾ’ ਦਾ ਅੱਜ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹੋਰ ਮੈਨੇਜ਼ਮੈਂਟ ਦੇ ਮੈਂਬਰਾਂ ਅਤੇ ਖ਼ਾਲਸਾ ਸੰਸਥਾਵਾਂ ਦੇ ਪ੍ਰਿੰਸੀਪਲ ਨਾਲ ਕਾਲਜ ਦੇ ਮੇਨ ਗੇਟ ‘ਤੇ ਪਹੁੰਚ ਕੇ ਯਾਤਰਾ ਦੇ ਦਰਸ਼ਨ ਕੀਤੇ।
ਉਨ੍ਹਾਂ ਨੇ ਯਾਤਰਾ ਦੀ ਅਗਵਾਈ ਕਰ ਰਹੇ ਪੰਜ ਪਿਆਰਿਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਿਤ ਇਹ ਨਿਸ਼ਾਨੀਆਂ ਸਾਨੂੰ ਸਾਡੇ ਗੌਰਵਮਈ ਇਤਿਹਾਸ ਤੇ ਗੁਰੂਆਂ ਦੁਆਰਾ ਦਰਸਾਏ ਸੱਚਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਣਾ ਸਰੋਤ ਹਨ। ਇਸ ਮੌਕੇ ਉਨ੍ਹਾਂ ਨੇ ਯਾਤਰਾ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਰਜਿੰਦਰ ਸਿੰਘ ਮਹਿਤਾ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਉਨ੍ਹਾਂ ਤੋਂ ਇਲਾਵਾ ਕਾਲਜ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਣ, ਮੈਂਬਰ ਐੱਸ. ਐੱਸ. ਸੇਠੀ, ਸ: ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਪ੍ਰਿੰ: ਸੁਖਬੀਰ ਕੌਰ ਮਾਹਲ, ਪ੍ਰਿੰ: ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰ: ਡਾ. ਅਮਰਪਾਲ ਸਿੰਘ, ਪ੍ਰਿੰ: ਆਰ. ਕੇ. ਧਵਨ, ਪ੍ਰਿੰ: ਐੱਚ. ਬੀ. ਸਿੰਘ, ਪ੍ਰਿੰ: ਜੀ. ਐੱਸ. ਕੰਗ, ਪ੍ਰਿੰ: ਦਵਿੰਦਰ ਕੌਰ ਸੰਧੂ, ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਪ੍ਰਿੰ: ਗੁਰਿੰਦਰਜੀਤ ਕੌਰ, ਡੀ. ਐੱਸ. ਰਟੌਲ ਆਦਿ ਹਾਜ਼ਰ ਸਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਸ਼ਰਧਾਲੂਆਂ ਲਈ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਵੀ ਵਰਤਾਇਆ ਗਿਆ। ਵਿਸ਼ੇਸ਼ ਬੱਸ ਵਿੱਚ ਸੁਸ਼ੋਭਿਤ ਪਵਿੱਤਰ ਨਿਸ਼ਾਨੀਆਂ ਦੇ ਦਰਸ਼ਨ ਸੰਗਤਾਂ ਨੇ ਬਹੁਤ ਹੀ ਖੁਸ਼ੀ ਅਤੇ ਉਤਸ਼ਾਹ ਨਾਲ ਕੀਤੇ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply