Sunday, March 15, 2026

ਬਾਬਾ ਬਿੰਧੀ ਚੰਦ ਸਪੋਰਟਸ ਕਲੱਬ ਪੱਟੀ ‘ਨੇ ਕਬੱਡੀ ਕੱਪ ਕਰਵਾਇਆ

ਮੁੱਖ ਮਹਿਮਾਨ ਵਜੋਂ ਸਾਮਿਲ ਹੋਏ ਸ੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ

PPN2305201507

ਪੱਟੀ, 23 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਬਾਬਾ ਬਿੰਧੀ ਚੰਦ ਸਪੋਰਟਸ ਕਲੱਬ ਕਬੱਡੀ ਪੱਟੀ ਵੱਲੋਂ ਸ਼੍ਰੀ ਗੁਰੂ ਅਰਜ਼ਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਟੁਰਨਾਮੈਂਟ (ਆਈ.ਟੀ.ਆਈ) ਗਰਾਉਡ ਪੱਟੀ ਵਿਖੇ ਪਹਿਲਵਾਨ ਪ੍ਰਧਾਨ ਹਰਪਾਲ ਸਿੰਘ ਭਾਲਾ ਅਤੇ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ।ਟੂਰਨਾਮੈਂਟ ਦਾ ਉਦਘਾਟਨ ਸ੍ਰੀ ਮਾਨ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਨੇ ਕੀਤਾ।ਉਨਾਂ ਨਾਲ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ, ਜਥੇਦਾਰ ਛੱਤਰਪਾਲ ਸਿੰਘ ਦੁੱਬਲੀ ਚੇਅਰਮੈਨ, ਬਾਬਾ ਸਰੁੂਪ ਸਿੰਘ, ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ਆਦਿ ਸ਼ਾਮਿਲ ਹੋਏ।
ਟੂਰਨਾਮੈਂਟ ਵਿੱਚ ਪੰਜਾਬ ਦੀਆਂ 6 ਵੱਖ-ਵੱਖ ਨਾਮਵਰ ਕਲੱਬਾਂ ਦੇ ਮੈਚ ਹੋਏ ਅਤੇ ਪੁੱਜੇ ਵੱਖ-ਵੱਖ ਪਹਿਲਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਮੌਕੇ ਬੋਲਦਿਆਂ ਬਾਬਾ ਗੁਰਬਚਨ ਸਿੰਘ ਜੀ ਨੇ ਕਿਹਾ ਕਿ ਖੇਡ ਨੂੰ ਖੇਡ ਭਾਵਨਾਂ ਨਾਲ ਹੀ ਨੌਜਵਾਨਾਂ ਨੂੰ ਖੇਡਣਾਂ ਚਾਹੀਦਾ ਹੈ। ਉਨਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਆਪਣੇ ਇਲਾਕੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਹੁੰਦਾ ਹੈ ਉੱਥੇ ਖਿਡਾਰੀਆਂ ਦੇ ਮਾਤਾ-ਪਿਤਾ ਨੂੰ ਵੀ ਆਪਣੀ ਚੰਗੀ ਔਲਾਦ ਦਾ ਫਖਰ ਹੁੰਦਾ ਹੈ।ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਨੋਜ਼ਵਾਨਾ ਨੂੰ ਨਸ਼ਿਆ ਤੋ ਬਚਾਉਣ ਲਈ ਵਿਸ਼ੇਸ਼ ਪੰਜਾਬ ਸਰਕਾਰ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ। ਪੰਜਾਬ ਅੰਦਰ ਜਿਆਦਾਤਰ ਨੋਜ਼ਵਾਨ ਵਰਗ ਨਸ਼ਿਆਂ ਦੀ ਲਪੇਟ ਵਿੱਚ ਹੈ ਜੋ ਕਾਫੀ ਚਿੰਤਾ ਦਾ ਵਿਸ਼ਾ ਹੈ।ਉਨਾਂ ਕਿਹਾ ਕਿ ਨੋਜਵਾਨਾਂ ਲਈ ਪੜ੍ਹਾਈ ਦੇ ਨਾਲਨਾਲ ਖੇਡਾਂ ਵੀ ਜਰੂਰੀ ਹਨ। ਨਗਰ ਕੌਂਸਲ ਦੇ ਪ੍ਰਧਾਲ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਨਾਂ ਵੱਲੋਂ ਨੌਜਵਾਨਾ ਨੂੰ ਖੇਡਾ ਨਾਲ ਜੋੜਨ ਦਾ ਸ਼ੁਰੂ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਕਲੱਬ ਦੇ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ, ਜਦਕਿ ਚੰਗੀਆਂ ਸੇਵਾਵਾਂ ਬਦਲੇ ਥਾਣਾ ਮੁਖੀ ਰਾਜਵਿੰਦਰ ਕੌਰ ਨੂੰ ਵੀ ਸਨਮਾਨਿਆ ਗਿਆ।
ਇਸ ਮੌਕੇ ‘ਤੇ ਬਾਬਾ ਅਵਤਾਰ ਸਿੰਘ ਜੀ ਘਰਿਆਲੇ ਵਾਲੇ, ਜਥੇਦਾਰ ਛੱਤਰਪਾਲ ਸਿੰਘ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਪੱਟੀ, ਕੰਵਲਪ੍ਰੀਤ ਸਿੰਘ ਗਿੱਲ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮਿੰਟੂ, ਗੁਰਮੁੱਖ ਸਿੰਘ ਘੁੱਲਾ ਬਲੇਰ, ਗੁਰਜੀਤ ਸਿੰਘ, ਮੱਖਣ ਸਿੰਘ, ਜਗਦੀਪ ਸਿੰਘ, ਚੜਤ ਸਿੰਘ, ਹਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਘਬੀਰ ਸਿੰਘ, ਬਲਜੀਤ ਸਿੰਘ, ਗੁਰਜੀਤ ਸਿੰਘ ਗੋਲੀ, ਕੁਲਦੀਪ ਸਿੰਘ ਸਰਪੰਚ ਕੋਟਬੁਢਾ, ਹਰਸ਼ਾ ਸਿੰਘ ਚੇਅਰਮੈਂਨ, ਲਖ਼ਬੀਰ ਸਿੰਘ ਲੁਹਾਰੀਆ, ਬਲਵਿੰਦਰ ਬਿੱਲਾ, ਰਛਪਾਲ ਸਿੰਘ, ਰਾਜ ਕਰਨ, ਰਾਜਨਪ੍ਰੀਤ ਸਿੰਘ, ਅਜੇ ਕੁਮਾਰ, ਅਮਰੀਕ ਸਿੰਘ ਭੁੱਲਰ, ਗੁਰਵੇਲ ਸਿੰਘ ਲੁਹਾਰੀਆ, ਪ੍ਰਿੰਸੀਪਲ ਰਜਿੰਦਰ ਕੁਮਾਰ ਸ਼ਰਮਾ ਤੋਂ ਇਲਾਵਾ ਸ਼ਹਿਰ ਵਾਸੀ ਅਤੇ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply