Thursday, September 24, 2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹੀਦੀ ਗੁਰਪੁਰਬ ਸਬੰਧੀ ਕੀਰਤਨ ਦਰਬਾਰ

PPN2405201502

ਜੰਡਿਆਲਾ ਗੁਰੁ, (24 ਮਈ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਪੰਜਵੇ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਗੁਰਦੁਆਰਾ ਸਾਹਿਬ ਵੈਰੋਵਾਲ ਰੋਡ ਵਿਖੇ ਕਲ੍ਹ ਸ਼ਾਮ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਆਏ ਹੋਏ ਕੀਰਤਨੀ ਜਥਿਆ ਨੇ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਰਾਹੀਂ ਸੰਗਤਾ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਵਲੋਂ ਆਈ ਹੋਈ ਸੰਗਤ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਉੱਪਰ ਚਾਨਣਾ ਪਾਉਂਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿੱਖੀ ਮਾਰਗ ਉਪਰ ਚਲਦਿਆਂ ਆਪਣੇ ਗੁਰੂਆ ਦੀ ਸ਼ਾਨ ਨੂੰ ਉੱਚਾ ਰੱਖਣਾ ਚਾਹੀਦਾ ਹੈ।ਭਾਈ ਤੇਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਅਕੈਡਮੀ ਵਾਲੇ, ਭਾਈ ਗੁਰਜੰਟ ਸਿੰਘ, ਭਾਈ ਅਮੋਲਕ ਸਿੰਘ ਦੇ ਜਥਿਆ ਵਲੋਂ ਕੀਰਤਨ ਦੀ ਸੇਵਾ ਨਿਭਾਈ।ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਮੋਕੇ ਆਈ ਹੋਈ ਸੰਗਤ ਵਿਚ ਗੁਰਮੀਤ ਸਿੰਘ, ਸਰਬਜੀਤ ਸਿੰਘ, ਭਾਈ ਅਮਰੀਕ ਸਿੰਘ, ਭਾਈ ਸੋਹਨ ਸਿੰਘ ਦਿੱਲੀ ਵਾਲੇ, ਸਰੂਪ ਸਿੰਘ ਸੰਤ ਮਕੈਨੀਕਲ, ਜਸਪਾਲ ਸਿੰਗ ਜੱਸੀ, ਹਰਪ੍ਰੀਤ ਸਿੰਘ, ਅਮੋਲਕ ਸਿੰਘ ਆਦਿ ਸ਼ਾਮਿਲ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply