Tuesday, July 14, 2026

ਸ਼ਹੀਦੀ ਦਿਹਾੜੇ ‘ਤੇ ਲੰਗਰ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ

PPN2405201510

ਗਹਿਰੀ ਮੰਡੀ, 24 (ਡਾ. ਨਰਿੰਦਰ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਦੁਆਰਾ ਧੰਨ ਧੰਨ ਬਾਬਾ ਨਿਹਾਲ ਦਾਸ ਜੀ ਵਿਖੇ ਧਾਰਮਿਕ ਸਮਾਗਮ ਦੌਰਾਨ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਇਸ ਤੋਂ ਬਾਅਦ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਵੱਡੀ ਗਿਣਤੀ ‘ਚ ਸੰਗਤਾਂ ਨੇ ਤਨ-ਮਨ-ਧਨ ਨਾਲ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ। ਇਸ ਸਮੇਂ ਮੁੱਖ ਸੰਚਾਲਕ ਬਾਬਾ ਕਰਮਦਾਸ, ਬਾਬਾ ਕਸ਼ਮੀਰ ਸਿੰਘ (ਗੁੱਗ), ਬਾਬਾ ਮੋਰ, ਗਿਆਨੀ ਭਜਨ ਸਿੰਘ, ਗਿਆਨੀ ਹਰਜੀਤ ਸਿੰਘ, ਬਾਬਾ ਮੁਖਤਾਰ ਸਿੰਘ, ਜਸਪ੍ਰੀਤ ਸਿੰਘ ਸੋਨੂੰ, ਕੀਮਤੀ ਲਾਲ, ਨਿੰਮਾ ਮਿਸਤਰੀ, ਮਹਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply