Tuesday, July 14, 2026

ਰਿਜਨਲ ਕੈਂਪਸ ਸਠਿਆਲਾ ਵਿਖੇ ਨਵੇਂ ਕੋਰਸਾਂ ‘ਚ ਦਾਖਲੇ ਲਈ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 25 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਂਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਵੱਲੋ ਪੇਂਡੂ ਤੇ ਪਛੜੇ ਖੇਤਰਾਂ ਦੇ ਵਿਕਾਸ ਲਈ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਸਠਿਆਲਾ ਵਿਖੇ ਬਹੁਤ ਸਾਰੇ ਤਕਨੀਕੀ ਕੋਰਸ ਸ਼ੁਰੂ ਕੀਤੇ ਹਨ।ਇਸ ਵਿਦਿਅਕ ਵਰੇ ਦੋਰਾਨ ਵਿਦਿਆਰਥੀਆਂ ਵੱਲੋ ਨਵੇਂ ਕੋਰਸਾਂ ਸਿਵਲ ਅਤੇ ਮਕੈਨੀਕਲ ਇੰਜੀਨੀਅਰਿੰਗ ਦੀ ਬੀ.ਟੈਕ ਵਿਚ ਦਾਖਲਾ ਲੈਣ ਲਈ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

           ਰੀਜਨਲ ਕੈਂਪਸ ਦੇ ਡਾਇਰੈਕਟਰ ਪ੍ਰੋ. ਜੀ.ਐਸ ਵਿਰਕ ਨੇ ਦੱਸਿਆ ਕਿ ਬੀ.ਟੈਕ ਇਲੈਕਟ੍ਰਾਨਿਕ ਐਂਡ ਕੰਮਿਊਨੀਕੇਸ਼ਨ ਇੰਜੀਨੀਰਿੰਗ, ਕੰਪਿਊਟਰ ਸਾਇੰਸ, ਐਮ.ਸੀ.ਏ ਅਤੇ ਐਮ.ਬੀ.ਏ ਦੇ ਕੋਰਸ ਇਸ ਕੈਂਪਸ ਵਿਚ ਪਹਿਲਾ ਹੀ ਸਫਲਤਾ ਪੂਰਵਕ ਚੱਲ ਰਹੇ ਹਨ। ਉਨਾਂ ਕਿਹਾ ਕਿ ਇਸ ਵਰੇ ਤੋ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਫੀਸ ਵਿਚ ਯੂਨੀਵਰਸਿਟੀ ਕੈਪਸ ਦੇ ਮੁਕਾਬਲੇ 30% ਦੀ ਰਿਆਇਤ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਕੈਂਪਸ ਅਤਿ ਅਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ ਅਤੇ ਵਿਦਿਆਰਥੀਆਂ ਦੀ ਪਲੇਸ਼ਮੈਂਟ ਵਾਸਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …

Leave a Reply