Thursday, April 23, 2026

ਮੰਤਰੀ ਠੰਡਲ ਗੁਰੂ ਨੇ ਪਾਵਨ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 25 ਮਈ (ਸਤਵਿੰਦਰ ਸਿੰਘ) – ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਾਰਮਿਕ ਯਾਤਰਾ ਦੇ ਹੁਸ਼ਿਆਰਪੁਰ ਜਿਲ੍ਹੇ ‘ਚ ਪਹੁੰਚ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸz: ਸੋਹਨ ਸਿੰਘ ਠੰਡਲ ਦੀ ਪ੍ਰਧਾਨਗੀ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਜਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜਜੀਤ ਸਿੰਘ ਹੁੰਦਲ, ਕਮਿਸ਼ਨਰ ਨਗਰ ਨਿਗਮ ਅਨੰਦ ਸਾਗਰ ਸ਼ਰਮਾ ਤੋਂ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁੱਖੀ ਹਾਜ਼ਰ ਸਨ।

          ਮੀਟਿੰਗ ਨੂੰ ਸੰਬੋਧਨ ਕਰਦਿਆਂ ਸz: ਠੰਡਲ ਨੇ ਦੱਸਿਆ ਕਿ ਪੰਜਾਬ ਅੰਦਰ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਸਬਡਵੀਜ਼ਨ ਮੁਕੇਰੀਆਂ ਵਿਖੇ 27 ਮਈ ਨੂੰ ਇਹ ਯਾਤਰਾ ਪ੍ਰਵੇਸ਼ ਕਰੇਗੀ ਜਿਥੇ ਰਾਤ ਠਹਿਰਣ ਉਪਰੰਤ ਮੁਕੇਰੀਆਂ ਤੋਂ ਦਸੂਹਾ, ਗੜ੍ਹਦੀਵਾਲਾ ਤੋਂ ਹੁੰਦੀ ਹੋਈ 28 ਮਈ ਨੂੰ ਹੁਸ਼ਿਆਰਪੁਰ ਪਹੁੰਚੇਗੀ, ਹੁਸ਼ਿਆਰਪੁਰ ਦੇ ਰੌਸ਼ਨ ਗਰਾਉਂਡ ਵਿਖੇ ਰਾਤ ਦੇ ਠਹਿਰਾਓ ਉਪਰੰਤ 29 ਮਈ ਨੂੰ ਹੁਸ਼ਿਆਰਪੁਰ ਤੋਂ ਬੁਲੋਵਾਲ ਅਤੇ ਟਾਂਡਾ ਲਈ ਰਵਾਨਾ ਹੋਵੇਗੀ ਜਿਥੇ ਰਾਤ ਦਾ ਠਹਿਰਾਵ ਹੋਵੇਗਾ ਅਤੇ 30 ਮਈ ਨੂੰ ਇਹ ਯਾਤਰਾ ਟਾਂਡਾ ਤੋਂ ਭੋਗਪੁਰ ਵੱਲ ਰਵਾਨਾ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੇ ਠਹਿਰਾਉ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਠਹਿਰਾਵ ਵਾਲੀਆਂ ਥਾਵਾਂ ਤੇ ਬਿਜਲੀ, ਸੁਰੱਖਿਆ, ਸਫ਼ਾਈ, ਪੀਣ ਵਾਲੇ ਪਾਣੀ ਤੇ ਹੋਰ ਪ੍ਰਬੰਧਾਂ ਤੋਂ ਇਲਾਵਾ ਇਸ ਯਾਤਰਾ ਦੇ ਰੂਟਾਂ ‘ਤੇ ਟਰੈਫਿਕ ਪ੍ਰਬੰਧ, ਸੁਰੱਖਿਆ, ਸਫਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਾਉਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਬੱਸ ਦੀ ਲੰਬਾਈ-ਉਚਾਈ ਅਨੁਸਾਰ ਹੀ ਸਵਾਗਤੀ ਗੇਟ ਸਥਾਪਿਤ ਕਰਵਾਏ ਜਾਣਗੇ।ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਇਸ ਪਾਵਨ ਯਾਤਰਾ ਦੇ ਸਵਾਗਤ ਲਈ ਸਾਨੂੰ ਸਾਰਿਆਂ ਨੂੰ ਪੂਰੀ ਸ਼ਰਧਾ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ।ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਹੋਇਆ ਅਵਾਜਾਈ ਦੇ ਸੁਚੱਜੇ ਪ੍ਰਬੰਧ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟਾਂ ਨੂੰ ਆਪੋ-ਆਪਣੇ ਖੇਤਰਾਂ ਅੰਦਰ ਨੋਡਲ ਅਧਿਕਾਰੀ ਲਗਾਇਆ ਗਿਆ ਹੈ ਜੋ ਇਸ ਸਬੰਧੀ ਪ੍ਰਬੰਧਾਂ ਨੂੰ ਮੁਕੰਮਲ ਕਰਨਗੇ। ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜਜੀਤ ਸਿੰਘ ਨੇ ਦੱਸਿਆ ਕਿ ਸੁਰੱਖਿਆ ਅਤੇ ਟਰੈਫਿਕ ਵਿਵਸਥਾ ਸਬੰਧੀ ਯੋਜਨਾ ਅਗੇਤੇ ਹੀ ਤਿਆਰ ਕਰ ਲਈ ਗਈ ਹੈ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply