Wednesday, September 30, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਸੁਲਤਾਨਵਿੰਡ ਦਾ ਬਾਰਵੀਂ ਦਾ ਨਤੀਜਾ 100 ਫੀਸਦੀ

ਅੰਮ੍ਰਿਤਸਰ, 25 ਮਈ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਦਾ ਨਤੀਜਾ 100 ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 131 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋਂ ਸਾਇੰਸ ਗਰੁੱਪ ਵਿੱਚ ਕੁੱਲ 75 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।ਜਿੰਨ੍ਹਾਂ ਵਿੱਚੋਂ ਸਾਇੰਸ ਗਰੁੱਪ ਵਿੱਚ 18 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ।ਕਾਮਰਸ ਗਰੁੱਪ ਵਿੱਚੋਂ 56 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚ ਕਾਮਰਸ ਗਰੁੱਪ ਵਿੱਚ 10 ਮੈਰਿਟ ਸੁਚੀ ਵਿੱਚ ਆਏ।ਸਕੂਲ ਦੇ ਮੈਂਬਰ ਇੰਚਾਰਜ਼ਾਂ ਤੇ ਪਿ੍ਰੰਸੀਪਲ ਮੈਡਮ ਵੱਲੋਂ ਅਵੱਲ ਦਰਜ਼ੇ ਤੇ ਆਉਣ ਵਾਲੇ ਵਿਦਿਆਰਥੀਆਂ ਦੀ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਉਨਾਂ ਦੇ ਅਗਲੇਰੇ ਭਵਿੱਖ ਵਿੱਚ ਹੋਰ ਕਾਮਯਾਬੀ ਪ੍ਰਾਪਤ ਕਰਨ ਲਈ ਆਸ਼ੀਰਵਾਦ ਦਿੱਤਾ ਗਿਆ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply