Wednesday, July 15, 2026

ਬਰਤਾਨਵੀ ਲੜਕੀ ਨਾਲ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਵੱਲੋਂ ਅਸ਼ਲੀਲ ਹਰਕਤਾਂ ਸ਼ਰਮਨਾਕ ਘਟਨਾ-ਜਥੇਦਾਰ

ਕਿਹਾ, ਜੋ ਸਿੱਖੀ ਦੇ ਭੇਸ ਵਿਚ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ ਉਹ ਸਿੱਖ ਨਹੀਂ ਹੋ ਸਕਦੇ

ਅੰਮ੍ਰਿਤਸਰ, 26 ਮਈ (ਗੁਰਪ੍ਰੀG. Gurbachan Singhਤ ਸਿੰਘ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਜਿਹੜੀ ਬਰਤਾਨਵੀ ਲੜਕੀ ਨਾਲ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਵੱਲੋਂ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਹਨ, ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ। ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੇ ਲੋਕ ਜੋ ਸਿੱਖੀ ਦੇ ਭੇਸ ਵਿਚ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਹਨ ਉਹ ਸਿੱਖ ਨਹੀਂ ਹੋ ਸਕਦੇ।ਕਿਉਂਕਿ ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਧੀਆਂ-ਭੈਣਾਂ ਦੀ ਇੱਜ਼ਤ ਬਚਾਉਣ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ।ਜਿਸ ਕਰਕੇ ਇਹ ਗੱਲ ਮਸ਼ਹੂਰ ਹੋ ਗਈ ਅਤੇ ਇੱਕ ਕਹਾਵਤ ਬਣ ਗਈ, ਉਸ਼ਹੀ ਬਾਬਾ ਸ਼ਹੀ ਰੰਨ ਬਸਰੇ ਨੂੰ ਗਈ, ਮੌੜੀ ਬਾਬਾ ਕੱਛ ਵਾਲਿਆਂ”।
ਸਿੱਖ ਤਾਂ ਧੀ-ਭੈਣ ਦੀ ਇੱਜ਼ਤ ਬਚਾਉਣ ਲਈ ਆਪ ਸ਼ਹੀਦ ਹੋ ਸਕਦਾ ਹੈ, ਪ੍ਰੰਤੂ ਇਸ ਤਰ੍ਹਾਂ ਦੀ ਹਰਕਤ ਨਹੀਂ ਕਰ ਸਕਦਾ।ਇਸ ਲਈ ਪ੍ਰਸ਼ਾਸ਼ਨ ਵੱਲੋਂ ਇਸ ਵਿਅਕਤੀ ਉਪਰ ਸਖ਼ਤ ਕਾਰਵਾਈ ਕਰਦਿਆਂ ਨੌਕਰੀ ਤੋਂ ਬਰਖ਼ਾਸਤ ਕਰਕੇ ਢੁੱਕਵੀਂ ਸਜ਼ਾ ਵੀ ਦੇਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਨਾ ਕਰੇ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਇਹ ਵੀ ਕਿਹਾ ਕਿ ਮੈਂ ਸਿੱਖ ਕੌਮ ਨੂੰ ਇਹ ਵੀ ਸੰਦੇਸ਼ ਦਿੰਦਾ ਹਾਂ ਕਿ ਸਿੱਖ ਕੌਮ ਆਪਣੇ ਪਿਛੋਕੜ ਵੱਲ ਝਾਤੀ ਮਾਰੇ ਅਤੇ ਆਪਣੇ ਅਕਸ ਨੂੰ ਕਾਇਮ ਰੱਖਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਪਰ ਚੱਲੇ, ਜਿਸ ਨਾਲ ਸਿੱਖ ਕੌਮ ਦਾ ਸਿਰ ਉੱਚਾ ਹੋ ਸਕੇ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply