Tuesday, September 29, 2026

ਮਾਤਾ ਗੰਗਾ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ ਨੂੰ

ਨਵੀਂ ਦਿੱਲੀ, 26 ਮਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਿਲ ਮਾਤਾ ਗੰਗਾ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 31 ਮਈ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ ਬਾਅਦ 2.00 ਵਜੇ ਤਕ ਗੁਰਦੁਅਰਾ ਰਕਾਬ ਗੰਜ ਸਾਹਿਬ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬੀਬੀ ਨਰਿੰਦਰ ਕੌਰ ਪ੍ਰਧਾਨ, ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਵਿੱਚ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਪ੍ਰੋਗਰਾਮ ਦੀ ਰਿਕਾਰਡਿੰਗ ਸਿੱਖ ਚੈਨਲ ਵਲੋਂ ਕੀਤੀ ਜਾਏਗੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply