ਨਵੀਂ ਦਿੱਲੀ, 27 ਮਈ (ਅੰਮ੍ਰਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਬਾਣੀ ਦੇ ਰਚਨਾਕਾਰ ਭਗਤਾਂ ਦੇ ਜੀਵਨ ਨਾਲ ਸੰਬੰਧਤ ਦਿਨ ਸ਼ਰਧਾ ਅਤੇ ਉਤਸਾਹ ਨਾਲ ਮੰਨਾਉਣ ਦੀ ਅਰੰਭ ਕੀਤੀ ਗਈ ਲੜੀ ਨੂੰ ਅੱਗੇ ਤੋਰਦਿਆਂ ਮੰਗਲਵਾਰ, 2 ਜੂਨ ਸ਼ਾਮ ਨੂੰ ਭਗਤ ਕਬੀਰ ਜੀ ਦਾ ਜਨਮ ਦਿਨ ਮੰਨਾਉਣ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਕੁਲਬੀਰ ਸਿੰਘ ਦੇ ਜੱਥੇ ਦੇ ਕੀਰਤਨ ਰਾਹੀਂ ਹੋਵੇਗੀ। ਉਪਰੰਤ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਚਮਨਜੀਤ ਸਿੰਘ ਲਾਲ, ਅਨਹਦ ਨਾਦ ਕੀਰਤਨੀ ਜੱਥਾ ਅਤੇ ਭਾਈ ਗੁਰਨਾਮ ਸਿੰਘ ਹਜ਼ੂਰੀ ਰਾਗੀ ਗੁ. ਸੀਸ ਗੰਜ ਸਾਹਿਬ ਦੇ ਕੀਰਤਨੀ ਜਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਕਬੀਰ ਜੀ ਦੀ ਬਾਣੀ ਦੇ ਕੀਰਤਨ ਅਤੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਕਬੀਰ ਜੀ ਦੇ ਜੀਵਨ ਅਧਾਰਤ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media