ਅੰਮ੍ਰਿਤਸਰ, 27 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਸ਼ੁਰੂ ਹੋਇਆ। ਇਸ ਕੈਂਪ ਵਿਚ 11 ਕਾਲਜਾਂ ਤੋਂ 95 ਕੈਂਪਰ ਹਿੱਸਾ ਲੈ ਰਹੇ ਹਨ।
ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਮਾਨਯੋਗ ਉਪ-ਕੁਲਪਤੀ ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਕੀਤਾ। ਪ੍ਰੋ. ਬਰਾੜ ਨੇ ਕਿਹਾ ਕਿ ਕਮਿਊਨਿਟੀ ਵੈਲਫੇਅਰ ਪ੍ਰੋਗਰਾਮਾਂ ਦਾ ਆਯੋਜਨ ਕਰਨ ਦਾ ਯਤਨ ਕੀਤਾ ਜਾਣਾ ਚਾਹੀਦਾ ਹੈ, ਜਿਸ ਦੌਰਾਨ ਆਲੇ ਦੁਆਲੇ ਦੇ ਇਲਾਕੇ ਦੀ ਸਫਾਈ ਅਤੇ ਸਮਾਜਿਕ ਭਲਾਈ ਦੇ ਕੰਮਾਂ ਕੀਤੇ ਜਾਣ। ਇਸ ਮੌਕੇ ਤੇ ਡਾ. ਸਰਵਜੀਤ ਕੌਰ ਬਰਾੜ, ਫਸਟ ਲੇਡੀ ਆਫ ਯੂਨੀਵਰਸਿਟੀ ਬਤੌਰ ਗੈਸਟ ਆਫ ਆਨਰ ਹਾਜਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਪਿਆਂ,ਅਧਿਆਪਕਾਂ ਅਤੇ ਵੱਡੇ-ਵਡੇਰਿਆਂ ਦਾ ਆਦਰ ਸਨਮਾਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕੈਂਪਰ ਵਿਦਿਆਰਥਣਾਂ ਦੁਆਰਾ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਉਦਘਾਟਨੀ ਸਮਾਰੋਹ ਸਮੇਂ ਵਿਸ਼ੇਸ ਮਹਿਮਾਨ ਵਜੋਂ ਸz. ਅਰੀਦਮਨ ਸਿੰਘ ਢਿੱਲੋਂ ਅਤੇ ਡਾ. ਜਸਵਿੰਦਰ ਕੌਰ ਢਿੱਲੋਂ ਨੇ ਸ਼ਿਰਕਤ ਕੀਤੀ। ਸ. ਢਿੱਲੋਂ ਨੇ ਆਪਣੇ ਭਾਸ਼ਨ ਦੋਰਾਨ ਵਿਦਿਆਰਥਣਾਂ ਨੂੰ ਧਾਰਮਿਕ ਰਸਮਾਂ ਰਿਵਾਜਾਂ ਦਾ ਸਤਿਕਾਰ ਕਰਦੇ ਹੋਏ ਵੱਧ ਤੋਂ ਵੱਧ ਲੋੜਵੰਦ ਲੋਕਾਂ ਦੀ ਲੋੜੀਂਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸ਼ਖਸ਼ੀਅਤ ਦਾ ਸਰਵਪੱਖੀ ਵਿਕਾਸ ਹੋ ਸਕੇ। ਕੈਂਪ ਦੇ ਉਦਘਾਟਨੀ ਸਮਾਰੋਹ ਸਮੇਂ ਡਾਇਰੈਕਟਰ ਯੁਵਕ ਭਲਾਈ, ਡਾ. ਜਗਜੀਤ ਕੌਰ ਨੇ ਮੁੱਖ-ਮਹਿਮਾਨ, ਗੈਸਟ ਆਫ ਆਨਰ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕੈਂਪ ਦੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ ਅਤੇ ਮੁੱਖ ਮਹਿਮਾਨ, ਗੈਸਟ ਆਫ ਆਨਰ ਅਤੇ ਵਿਸ਼ੇਸ ਮਹਿਮਾਨਾਂ ਨੂੰ ਮੋਮੈਂਟੋ ਨਾਲ ਸਨਮਾਨਿਤ ਕੀਤਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media