Thursday, July 16, 2026

ਸਤਲੁਜ ਪਬਲਿਕ ਸਕੂਲ ਦੇ ਬੱਚਿਆਂ ਦਾ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਪ੍ਰਿੰ: ਉਪਦੇਸ਼ ਕੁਮਾਰੀ
ਪ੍ਰਿੰ: ਉਪਦੇਸ਼ ਕੁਮਾਰੀ

ਪੱਟੀ, 27 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ  ਸਿੰਘ ਮਾਹਲ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਤਲੁਜ ਪਬਲਿਕ ਸੀਨੀ: ਸੈਕੰ: ਸਕੂਲ ਠੱਕਰਪੁਰਾ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰ: ਉਪਦੇਸ਼ ਕੁਮਾਰੀ ਨੇ ਦੱਸਿਆ ਕਿ ਇਸ ਸਾਲ 10ਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 67 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਚੋਂ 65 ਵਿਦਿਆਰਥੀ ਫਸਟ ਡਵੀਜ਼ਨ ‘ਤੇ ਦੋ ਵਿਦਿਆਰਥੀ ਦੂਸਰੀ ਡਵੀਜ਼ਨ ਵਿੱਚ ਪਾਸ ਹੋਏ।ਉਨ੍ਹਾਂ ਦੱਸਿਆ ਕਿ ਸੁਖਮਨਦੀਪ ਕੌਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਹਰਪ੍ਰੀਤ ਕੌਰ ਨੇ 90 ਪ੍ਰੀਤਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਗੁਰਪ੍ਰੀਤ ਕੌਰ ਨੇ 89.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਸੇੇ ਤਰ੍ਹਾਂ 12ਵੀਂ ਜਮਾਤ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ। ਜਿਨ੍ਹਾਂ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਸੁਖਜਿੰਦਰ ਕੌਰ ਨੇ ਦੂਸਰਾ ‘ਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰ: ਉਪਦੇਸ਼ ਕੁਮਾਰ ਨੇ ਵਿਦਿਆਰਥੀਆਂ ‘ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply