ਪਠਾਨਕੋਟ, 27 ਮਈ (ਪ.ਪ) – ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਦੀਆਂ ਹਦਾਇਤ ਅਨੁਸਾਰ ਜ਼ਿਲ੍ਹਾ ਪੱਧਰੀ ਇੱਕ ਰੋਜ਼ਾ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ 29 ਮਈ ਨੂੰ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਨੇ ਦਿੰਦਿਆ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਬਾਰਵੀਂ ਜਮਾਤ ਵਿਚੋਂ 75 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਸਰਕਾਰੀ/ ਮਾਨਤਾ ਪ੍ਰਾਪਤ/ ਪ੍ਰਾਇਵੇਟ ਸਕੂਲਾਂ ਦੇ ਬੱਚੇ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਇੰਨ੍ਹਾਂ ਵਿਦਿਆਰਥੀਆਂ ਨੂੰ ਕੈਰੀਅਰ ਨੂੰ ਚੁਣਨ ਲਈ ਸਹੀ ਸੇਧ ਅਤੇ ਕਾਊਂਸਲਿੰਗ ਦਿੱਤੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media