Friday, June 12, 2026

 ਸਿੰਘ ਸਾਹਿਬ ਗਿ: ਰਘਬੀਰ ਸਿੰਘ ਤੇ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਦਾ ਸਨਮਾਨ

PPN2705201512

ਅੰਮ੍ਰਿਤਸਰ, 27 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) – ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੌਹ ਪ੍ਰਾਪਤ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਵਿਖੇ ਪਿੰਡ ਸੁਲਤਾਨਵਿੰਡ ਦੀਆਂ ਸੰਗਤਾਂ ਵਲੋਂ ਗ੍ਰੰਥੀ ਵਿਜੇਪਾਲ ਸਿੰਘ, ਹਰਪਾਲ ਸਿੰਘ ਦੁਸਾਂਝ ਤੇ ਜਰਮਨਜੀਤ ਸਿੰਘ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਸਨਮਾਨ ਹਿੱਤ ਇੱਕ ਧਾਰਮਿਕ ਸਮਾਗਮ ਦਾ ਅਯੋਜਨ ਕੀਤਾ ਗਿਆ।ਬਾਅਦ ਦੁਪਹਿਰ ਹੋਏ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀ ਵੀਰੋ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ ਦੀ ਅਗਵਾਈ ‘ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਤੇ ਕਵੀਸ਼ਰੀ ਵਾਰਾਂ ਦਾ ਗਾਇਣ ਕੀਤਾ ਗਿਆ।
ਇਸ ਸਮਾਗਮ ਦੋਰਾਨ ਅਰਦਾਸ ਤੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਬਾਬਾ ਬਲਬੀਰ ਸਿੰਘ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੂੰ ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਗ੍ਰੰਥੀ ਵਿਜੇਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਸ: ਹਰਜਾਪ ਸਿੰਘ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੁਣ ਗਿ: ਰਘਬੀਰ ਸਿੰਘ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਬਨਣ ਨਾਲ ਪਿੰਡ ਸੁਲਤਾਨਵਿੰਡ ਦਾ ਮਾਣ ਵਧਿਆ ਹੈ।ਇਸ ਲਈ ਪਿਮਡ ਸੁਲਤਾਨਵਿੰਡ ਦੀਆਂ ਸੰਗਤਾਂ ਨੇ ਦੋਨਾਂ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਉਪਰਾਲਾ ਕੀਤਾ ਗਿਆ।ਇਸ ਅਵਸਰ ‘ਤੇ ਪਿੰਡ ਸੁਲਤਾਨਵਿੰਡ ਦੇ ਸ਼ਹੀਦ ਪਰਿਵਾਰਾਂ ਨੂੰ ਸਿਰੋਪੇ ਭੇਟ ਕੀਤੇ ਗਏ ਗਿਆ।
ਇਸ ਮੌਕੇ ਮਿਲਾਪ ਸਿੰਘ ਡਾਇਰੈਕਟਰ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ, ਮੁਖਤਿਆਰ ਸਿੰਘ ਖਾਲਸਾ, ਡਾ. ਦਲਬੀਰ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਮਾਹਲ, ਦਿਲਬਾਗ ਸਿੰਘ, ਇੰਦਰਜੀਤ ਸਿੰਘ (ਤਿੰਨੇ ਨੰਬਰਦਾਰ), ਬਲਰਾਜ ਸਿੰਘ ਬੱਲ੍ਹਾ, ਜਥੇਦਾਰ ਬਚਿੱਤਰ ਸਿੰਘ, ਜਥੇ ਹਰਚਰਨ ਸਿੰਘ, ਲਖਵਿੰਦਰ ਸਿੰਘ ਅਰਸ਼ੀ, ਪ੍ਰਭਜੋਤ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਖੱਦਰ ਭੰਡਾਰ, ਪ੍ਰਤਾਪ ਸਿੰਘ, ਨਿਰਵੈਰ ਸਿੰਘ, ਧਰਮਵੀਰ ਸਿੰਘ, ਜਤਿੰਦਰ ਸਿੰਘ ਜੋੜੇ ਘਰ, ਸੁਖਵਿੰਦਰ ਸਿੰਘ ਪੱਪੂ, ਅਜਮੇਰ ਸਿੰਘ ਸੰਧੂ, ਜਗਜੀਤ ਸਿੰਘ ਖਾਲਸਾ, ਮਾਸਟਰ ਦਿਲਬਾਗ ਸਿੰਘ, ਬਾਬਾ ਰਸਾਲ ਸਿੰਘ, ਅੰਗ੍ਰੇਜ ਸਿੰਘ, ਜਗਜੀਤ ਸਿੰਘ ਖਾਲਸਾ, ਗ੍ਰੰਥੀ ਭਾਈ ਬਲਦੇਵ ਸਿੰਘ, ਰਾਜਪਾਲ ਸਿੰਘ ਸੁਲਤਾਨਵਿੰਡ ਆਦਿ ਹਾਜ਼ਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply