Sunday, September 27, 2026

ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ 10ਵੀਂ ਦੇ ਇਮਤਿਹਾਨਾਂ ਵਿੱਚ ਰਹੀਆਂ ਅੱਵਲ

PPN2805201511

ਅੰਮ੍ਰਿਤਸਰ, 28 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿੱਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਰਮਨਦੀਪ ਕੌਰ ਨੇ 94.2 ਪ੍ਰਤੀਸ਼ਤ ਨਾਲ ਸਕੂਲ ਵਿੱਚ ਪਹਿਲਾਂ, ਜਦ ਕਿ ਪਰਮਿੰਦਰ ਕੌਰ ਨੇ 93.8 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਨੇ 92 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਨੇ ਉਕਤ ਵਿਦਿਆਰਥਣਾਂ ਦਾ ਆਪਣੇ ਦਫਤਰ ਵਿੱਚ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ ਅਤੇ ਦੱਸਿਆ ਕਿ ਇਸ ਤੋਂ ਇਲਾਵਾ 24 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵਧੇਰੇ ਨੰਬਰ ਹਾਸਲ ਕਰਕੇ ਇਮਤਿਹਾਨ ਨੂੰ ਪਾਸ ਕੀਤਾ ਹੈ। ਉਨ੍ਹਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਸਮੂੰਹ ਅਧਿਆਪਕ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ ਗਵਰਨਿੰਗ ਕੌਂਸਲ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply