Monday, September 28, 2026

ਧੁੱਗਾ ਤੇ ਲੋਧੀਨੰਗਲ ਵੱਲੋਂ ਧਾਰਮਿਕ ਦਰਸ਼ਨ ਯਾਤਰਾ ਦੀ ਕਾਮਯਾਬੀ ਲਈ ਸੰਗਤਾਂ ਦਾ ਧੰਨਵਾਦ

Des Raj Dhuggaਬਟਾਲਾ, 29 ਮਈ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਅਤੇ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰਮਿਕ ਦਰਸ਼ਨ ਯਾਤਰਾ ਦੌਰਾਨ ਸੰਗਤਾਂ ਵੱਲੋਂ ਪੂਰੀ ਧਾਰਮਿਕ ਮਰਿਆਦਾ ਤੇ ਪਵਿੱਤਰਤਾ ਕਾਇਮ ਰੱਖਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਹੈ। ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਦਰਸ਼ਨ ਯਾਤਰਾ ਦੇ ਹਲਕਾ ਸ੍ਰੀ ਹਰਗੋਬਿੰਦਪੁਰ ‘ਚ ਸਫਰ ਦੌਰਾਨ ਸੰਗਤਾਂ ਦੇ ਜੋ ਠਾਠਾਂ ਮਾਰਦੇ ਇਕੱਠ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਲਈ ਕਰਨ ਲਈ ਪਹੁੰਚੇ ਸਨ ਉਸ ਲਈ ਉਹ ਸੰਗਤਾਂ ਕੋਟਨ ਕੋਟ ਧੰਨਵਾਦੀ ਹਨ। ਓਧਰ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਨੇ ਵੀ ਧਾਰਮਿਕ ਦਰਸ਼ਨ ਯਾਤਰਾ ਦਾ ਬਟਾਲਾ ਵਿਖੇ ਸ਼ਾਨਦਾਰ ਸਵਾਗਤ ਕਰਨ ਲਈ ਸੰਗਤਾਂ ਦਾ ਧੰਨਵਾਦ ਕੀਤਾ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਸ਼ਹਿਰ ਤੇ ਆਸ-ਪਾਸ ਦੀ ਸੰਗਤ ਵਿੱਚ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਬਹੁਤ ਸ਼ਰਧਾ ਤੇ ਉਤਸ਼ਾਹ ਸੀ ਅਤੇ ਸੰਗਤਾਂ ਨੇ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਦੀਦਾਰੇ ਕੀਤੇ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਯਾਤਰਾ ਦੌਰਾਨ ਜੋ ਧਾਰਮਿਕ ਪਵਿੱਤਰਤਾ ਤੇ ਅਮਨ-ਸ਼ਾਂਤੀ ਕਾਇਮ ਰੱਖੀ ਗਈ ਉਹ ਲਈ ਵੀ ਸੰਗਤ ਵਧਾਈ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਹਲਕੇ ਦੀ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ।ਸ. ਧੁੱਗਾ ਤੇ ਲੋਧੀਨੰਗਲ ਨੇ ਇਸ ਧਾਰਮਿਕ ਦਰਸ਼ਨ ਯਾਤਰਾ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਸਾਂਝੇ ਉਪਰਾਲੇ ਸਦਕਾ ਸੂਬੇ ਦੀਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਇਨ੍ਹਾਂ ਅਨਮੋਲ ਨਿਸ਼ਾਨੀਆਂ ਦੇ ਖੁੱਲੇ ਦਰਸ਼ਨ ਦੀਦਾਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਇਸ ਵੱਡੀ ਸੁਭਾਗੀ ਘੜੀ ਹੋਰ ਕੀ ਹੋ ਸਕਦੀ ਹੈ ਕਿ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਉਨ੍ਹਾਂ ਦੇ ਨਗਰਾਂ ਤੇ ਪਿੰਡਾਂ ‘ਚ ਪਹੁੰਚ ਰਹੀਆਂ ਹਨ ਜਿਥੇ ਸੰਗਤਾਂ ਵੱਲੋਂ ਖੁੱਲੇ ਦਰਸ਼ਨ ਦੀਦਾਰ ਕੀਤੇ ਜਾ ਰਹੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply