
ਬਟਾਲਾ, 29 ਮਈ (ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਪ੍ਰੀਖਿਆ ਦੇ ਨਤੀਜਿਆਂ ਵਿੱਚ ਸ਼ਿਵਾਲਿਕ ਸਕੂਲ ਡਿਸਟਿੰਗਵਿਸਡ ਸੀਨੀਅਰ ਸੈਕੰਡਰੀ ਸਕੂਲ ਦੀ ਬਟਾਲਾ ਵਿੱਚ ਝੰਡੀ ਰਹੀ ਹੈ। ਸਕੂਲ ਪ੍ਰਿੰਸੀਪਲ ਸ੍ਰੀ ਮਤੀ ਰੇਨੂੰ ਮੈਹਤਾ ਨੇ ਦੱਸਿਆ ਕਿ ਦਸਵੀ ਦੀ ਬੋਰਡ ਦੀ ਪ੍ਰੀਖਿਆ ਵਿੱਚ ਪ੍ਰਿਆ ਨੇ 572 ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਨਿਸ਼ਾ ਅਤੇ ਅਵਨੀਤ ਨੇ 565 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੀ ਅੰਮ੍ਰਿਤਪਾਲ ਨੇ ੫੫੩ ਅੰਕ ਪ੍ਰਾਪਤ ਕੀਤੇ ਤੇ ਸਕੂਲ ਵਿਚੋ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ ਸ੍ਰੀ ਸੂਭਾਸ਼ ਸੂਰੀ ਨੇ ਜਾਰੀ ਬਿਆਨ ਵਿੱਚ ਦੱਸਿਆ ਇਹਨਾ ਨਤੀਜਿਆਂ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਪ੍ਰਾਪਤੀਆਂ ਕੀਤੀਆਂ ਹਨ।ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਸ੍ਰੀ ਸੂਰੀ ਨੇ ਕਿਹਾ ਜਿੰਦਗੀ ਵਿੱਚ ਸਫਤਲਾ ਪ੍ਰਾਪਤ ਕਰਨ ਵਾਸਤੇ ਸਾਨੂੰ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਦਾ ਆਦਰ ਮਾਣ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਜਿੰਦਗੀ ਵਿੱਚ ਤਰੱਕੀਆਂ ਨੂੰ ਛੂਹਿਆ ਜਾ ਸਕਦਾ ਹੈ।ਇਸ ਮੌਕੇ ਸਕੂਲ ਅਧਿਆਪਕਾਂ ਵਿੱਚ ਮੈਡਮ ਰਜਵੰਤ ਕੌਰ, ਸੁਸ਼ਮਾ, ਨਿਸ਼ਾ, ਆਇਸ਼ਾ, ਬਿਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਸੌਰਭ ਮਹਾਜਨ,ਰਵਿੰਦਰ ਕੌਰ,ਵਿੰਦਰ ਕੌਰ, ਸਵਿਤਾ, ਰੀਤੂ,ਨਜੀਤ ਕੌਰ ਆਦਿ ਸਕੂਲ ਦੇ ਅਧਿਆਪਕ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media