
ਬਟਾਲਾ, 29 ਮਈ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲ ਤੇ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਚਾਹਲ ਕਲਾਂ (ਗੁਰਦਾਸਪੁਰ) ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਮੁੱਖ ਅਧਿਆਪਕ ਸ੍ਰੀ ਸਤਨਾਮ ਸਿੰਘ ਮੰਡ ਦੇ ਨੇ ਵਿਦਿਆਂਰਥੀਆਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਹੋਣ ਬਾਰੇ ਸਮਝਾਇਆ।ਇਸ ਮੌਕੇ ਵਿਦਿਆਰਥੀਆਂ ਵੱਲੋ ਭਾਸ਼ਣ ਮੁਕਾਬਲੇ, ਕਵਿਤਾ ਉਚਾਰਨ ਤੇ ਵਾਤਾਵਰਣ ਬਚਾਊਣ ਦਾ ਸੁਨੇਹਾਂ ਦਿੰਦੇ ਚਾਰਟ ਤਿਆਰ ਕੀਤੇ ਗਏ।ਇਸ ਮੌਕੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਕਰਮਪਾਲ ਕੌਰ ਪਹਿਲੇ, ਜਾਸਮੀਨ ਕੌਰ ਦੂਜੇ ਤੇ ਕੋਮਲਪ੍ਰੀਤ ਕੌਰ ਤੀਸਰੇ ਸਥਾਨ ਤੇ ਰਹੀ ਸਕੂਲ ਮੁੱਖ ਤੇ ਸਟਾਫ ਵੱਲੋ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੁਮਨ ਬਾਲਾ, ਡਾ ਸਤਿੰਦਰ ਕੌਰ, ਸੁਖਜੀਤ ਸਿੰਘ, ਪ੍ਰਸੰਤਾ ਸਰਮਾ, ਕਿਰਨ ਬਾਲਾ,ਨਰਿੰਦਰ ਕੌਰ, ਰਾਜਵਿੰਦਰ ਕੌਰ, ਐਗਨਸ, ਗੁਰਪ੍ਰੀਤ ਕੌਰ, ਸੁਖਜੀਤ ਸਿੰਘ,ਪਵਨਪ੍ਰੀਤ ਸਿੰਘ ਆਦਿ ਸਟਾਫ ਮੈਬਰ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media