
ਬਠਿੰਡਾ, 29 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀ.ਬੀ.ਐਸ.ਈ ਦੁਆਰਾ ਐਲਾਨ ਕੀਤੇ ਗਏ ਨਤੀਜਿਆਂ ਵਿਚ ਸੇਂਟ ਕਬੀਰ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਇਸ ਜਮਾਤ ਵਿਚ ਕੁੱਲ 70 ਵਿਦਿਆਰਥੀਆਂ ਵਿਚੋਂ ਵਿਦਿਆਰਥੀਆਂ ਇਕਬਾਲ ਸਿੰਘ, ਵਿਨੀਤ ਗਰਗ ਅਤੇ ਪੱਲਵੀ ਨੇ 10 ਸੀ.ਜੀ.ਪੀ.ਏ ਅਤੇ ਜਦਕਿ ਤ੍ਰਿਪਤਪਾਲ ਸਿੰਘ, ਹਰਸਿਮਰਨ ਕੌਰ ਅਤੇ ਦੀਪਿੰਦਰ ਕੌਰ ਨੇ 9.8 ਗ੍ਰੇਡ ਪ੍ਰਾਪਤ ਕੀਤਾ ਕੁੱਲ 13 ਵਿਦਿਆਰਥੀਆਂ ਨੇ ਗਰੇਡ ਪੁਆਇੰਟ 9 ਤੋਂ ਵੱਧ ਸੀ.ਜੀ.ਪੀ.ਏ ਪ੍ਰਾਪਤ ਕੀਤਾ। ਜਦਕਿ 10 ਵਿਦਿਆਰਥੀਆਂ ਨੇ ਗ੍ਰੇਡ 8 ਤੋਂ ਵੱਧ ਪੁਆਇੰਟ ਪ੍ਰਾਪਤ ਕੀਤਾ ਜਿਸ ਨਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਮੈਨੇਜਿੰਗ ਡਾਇਰੇਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸਭ ਬੱਚਿਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀਆਂ ਸ਼ੁਭ ਕਾਮਨਾ ਦਿੱਤੀਆਂ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media