Sunday, August 23, 2026

 ਡੀ.ਏ.ਵੀ. ਪਬਲਿਕ ਸਕੂਲ ਨੂੰ ਦਸਵੀਂ ਦੇ ਨਤੀਜੇ ਲਈ ਮਿਲੀ ਸ਼ਲਾਘਾ

Mrs. (Dr.) Neera Sharma
Mrs. (Dr.) Neera Sharma

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿੱਚ ਦਸਵੀਂ ਦੇ ਨਤੀਜੇ ਘੋਸ਼ਿਤ ਹੋਣ ਤੇ ਇਹ ਇਕ ਯਾਦਗਾਰੀ ਦਿਨ ਬਣ ਗਿਆ ਅਤੇ ਵਿਦਿਆਰਥੀਆਂ ਦੀ ਖ਼ੁਸ਼ੀ ਤੇ ਉਤਸ਼ਾਹ ਰੁਕ ਨਹੀਂ ਸੀ ਰਿਹਾ।ਉਹ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਕੋਲੋਂ ਆਸ਼ੀਰਵਾਦ ਲੈਣ ਲਈ ਸਕੂਲ ਕੈਂਪਸ ਵਿਚ ਇਕੱਠੇ ਹੋ ਰਹੇ ਸਨ।ਇਤਿਹਾਸ ਫਿਰ ਦੁਹਰਾਇਆ ਗਿਆ ਅਤੇ ਸਕੂਲ ਦਾ 100 ਪ੍ਰਤੀਸ਼ਤ ਨਤੀਜਾ ਸੀ।ਇਹ ਇਕ ਸ਼ਾਨਦਾਰ ਮੌਕਾ ਸੀ ਜਦੋਂ ਵਿਦਿਆਰਥੀਆਂ ਦੀ ਹਾਸਲ ਕੀਤੀ ਕਾਮਯਾਬੀ ਨਾਲ ਸਕੂਲ ਕੈਂਪਸ ਖ਼ੁਸ਼ੀ ਨਾਲ ਗੂੰਜ ਉਠਿਆ।ਵਿਦਿਆਰਥੀਆਂ ਨਾਲ ਉਨ੍ਹਾਂ ਦੇ ਮਾਤਾਸ਼ਪਿਤਾ ਵੀ ਸਨ, ਜਿਹੜੇ ਉਨ੍ਹਾਂ ਦੇ ਅੰਦਰ ਅਨੁਸ਼ਾਸਨ, ਮਿਹਨਤ ਅਤੇ ਲਗਨ ਦਾ ਗੁਣ ਭਰਨ ਲਈ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਸਕੂਲ ਦਾ ਯੋਗਦਾਨ ਸਮਝਦੇ ਹਨ ।
ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਤੇ ਆਸ਼ੀਰਵਾਦ ਭੇਜੀਆਂਾ ਅਤੇ ਉਨ੍ਹਾਂ ਨੇ ਕਿਹਾ ਕਿ ਚੰਗੇ ਕੰਮ, ਆਸ਼ਾਵਾਦੀ ਵਿਚਾਰਧਾਰਾ ਅਤੇ ਮਿਹਨਤ ਹਮੇਸ਼ਾਂ ਫ਼ਲਦੀ ਹੈ।ਉਨ੍ਹਾਂ ਨੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਵਧਾਈ ਦਿੱਤੀ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਨੇ ਵੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਭੇਜਿਆ ਅਤੇ ਭਵਿੱਖ ਵਿੱਚ ਸਕੂਲ ਲਈ ਸ਼ਾਨਦਾਰ ਨਤੀਜਿਆਂ ਦੀ ਕਾਮਨਾ ਕੀਤੀ । ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਭੇਜੀਆਂ ਅਤੇ ਪ੍ਰਿੰਸੀਪਲ ਤੇ ਸਟਾਫ਼ ਨੂੰ ਉਨ੍ਹਾਂ ਦੀ ਸ਼ਾਨਦਾਰ ਉਪਲਬੱੱਧੀ ਲਈ ਵਧਾਈ ਦਿੱਤੀ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਇਸ ਦਾ ਸਾਰਾ ਸਿਹਰਾ ਸਟਾਫ਼ ਅਤੇੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਉਨ੍ਹਾਂ ਦੇ ਮਾਤਾਸ਼ਪਿਤਾ ਦੀਆਂ ਨਿਰੰਤਰ ਕੋਸ਼ਿਸ਼ਾਂ ਨੂੰ ਦਿੱਤਾ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply