ਅੰਮ੍ਰਿਤਸਰ, 29 ਮਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰਜ਼ ਦਾ ਸੱਤ ਰੋਜ਼ਾ ਕੈਂਪ ਅੱਜ ਇਥੇ ਸ਼ੁਰੂ ਹੋ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਡੀਨ, ਵਿਦਿਆਰਥੀ ਭਲਾਈ ਦੇ ਦਫਤਰ ਵਿਖੇ ਆਰੰਭ ਹੋਇਆ।
ਪ੍ਰੋ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਸੇਵਾ ਇਕ ਉਤਮ ਕਾਰਜ ਹੈ।ਉਨ੍ਹਾਂ ਐਨ.ਐਨ.ਐਸ. ਵਲੰਟੀਅਰਜ਼ ਵੱਲੋਂ ਖੂਨਦਾਨ, ਸਫਾਈ ਮੁਹਿੰਮ, ਪੌਦੇ ਲਗਾਉਣੇ ਆਦਿ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਲਾਹ ਦਿੱਤੀ ਕਿ ਵਲੰਟੀਅਰਜ਼ ਨੂੰ ਯੂਨੀਵਰਸਿਟੀ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਵੀ ਮਦਦ ਕਰਨੀ ਚਾਹੀਦੀ ਹੈ ਅਤੇ ਇਸ ਸਬੰਧੀ ਇਕ ਡੈਸਕ ਵੀ ਸਥਾਪਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੱਧ ਤੋਂ ਵੱਧ ਵਲੰਟੀਅਰਜ਼ ਨੂੰ ਹਿੱਸਾ ਲੈਣਾ ਚਾਹੀਦਾ ਹੈ।
ਯੂਨਿਟ 1 ਦੇ ਇੰਚਾਰਜ, ਡਾ. ਬਿਮਲਦੀਪ ਸਿੰਘ ਅਤੇ ਯੂਨਿਟ 2 ਦੇ ਇੰਚਾਰਜ, ਡਾ. ਰਾਜੇਸ਼ ਕੁਮਾਰ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿਚ ਵਲੰਟੀਅਰਜ਼ ਅਤੇ ਵਿਦਿਆਰਥੀ ਮੌਜੂਦ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media